Friday, October 16, 2026

ਨਾਭਾ ਜੇਲ੍ਹ ਜਾਂਚ ਲਈ 27 ਫਰਵਰੀ ਨੂੰ ਪੁੱਜੇਗੀ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਕਮੇਟੀ

ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੈਦੀਆਂ ਲਈ ਨਾਭਾ ਜੇਲ੍ਹ ਅੰਦਰ ਭੇਜੇ ਗਏ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ Nabha Jail Patialaਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗਠਿਤ ਕੀਤੀ ਗਈ ਸਬ ਕਮੇਟੀ ਭਲਕੇ 27 ਫਰਵਰੀ ਨੂੰ ਜੇਲ੍ਹ ਵਿਖੇ ਜਾਂਚ ਲਈ ਜਾਵੇਗੀ।ਸਬ ਕਮੇਟੀ ਦੇ ਕੋਆਰਡੀਨੇਟਰ ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਜੇਲ੍ਹ ਵਿਚ ਬੰਦੀ ਸਿੰਘਾਂ ਲਈ ਲਿਜਾਏ ਗਏ ਪਾਵਨ ਗੁਟਕਾ ਸਾਹਿਬ ਨੂੰ ਕਈ ਦਿਨ ਡਿਓੜੀ ਵਿਚ ਹੀ ਰੱਖੀ ਰੱਖਣ ਦਾ ਮਾਮਲਾ ਉਜਾਗਰ ਹੋਇਆ ਸੀ, ਜਿਸ ਕਰਕੇ ਕੈਦੀ ਸਿੰਘਾਂ ਵੱਲੋਂ ਭਾਰੀ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।ਇਨ੍ਹਾਂ ਵੱਲੋਂ ਭੁੱਖ ਹੜਤਾਲ ਵੀ ਕੀਤੀ ਗਈ ਹੈ।ਮਾਮਲੇ ਦੀ ਸੰਜ਼ੀਦਗੀ ਨੂੰ ਸਮਝਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇੱਕ ਜਾਂਚ ਕਮੇਟੀ ਬਣਾਈ ਗਈ ਹੈ।ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਸ਼ਾਮਲ ਹਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …