ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਹੇਠ ਪੰਜਾਬੀ ਥਿਏਟਰ ਅਕੈਦਮੀ ਯੁ.ਕੇ ਵਲੋਂ ਸ੍ਰੀ ਗੁਰੂ ਨਾਨਕ
ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਗੁਰੂ ਸਾਹਿਬ ਦੇ ਸੱਚੇ-ਸੁੱਚੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਉਦਾ ਲਾਈਟ ਐਂਡ ਸਾਉਂਡ ਸੋਅ “ਨਾਨਕ ਆਇਆ, ਨਾਨਕ ਆਇਆ” 28 ਫਰਵਰੀ ਦਿਨ ਸੁ਼ਕਰਵਾਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕਡਰੀ ਸਕੂਲ, ਮਜੀਠਾ ਰੋਡ, ਬਾਈਪਾਸ ਵਿਖੇ ਸਥਿਤ ਭਾਈ ਵੀਰ ਸਿੰਘ ਆਡੀਟੋਰੀਅਮ ਵਿੱਚ ਸ਼ਾਮ 3:00 ਵਜੇ ਕਰਵਾਇਆ ਜਾ ਰਿਹਾ ਹੈ।ਤਜਿੰਦਰ ਪੀ.ਐਸ ਸਿੰਧਰਾ ਯੂ.ਕੇ ਵਲੋਂ ਨਿਰਦੇਸ਼ਿਤ ਲਾਈਟ ਐਂਡ ਸਾਉਂਡ ਸੋਅ ਸਮਾਰੋਹ ਦੀ ਪ੍ਰਧਾਨਗੀ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਕਰਨਗੇ ਅਤੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ, ਮੁੱਖ ਮਹਿਮਾਨ ਅਤੇ ਚੀਫ਼ ਸੈਕਟਰੀ ਸ੍ਰੋਮਣੀ ਕਮੇਟੀ ਰੂਪ ਸਿੰਘ ਗੈਸਟ ਆਫ ਆਨਰ ਵਜੋਂ ਸ਼ਾਮਲ ਹੋਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media