ਸੰਗਰੂਰ/ਲੌਂਗੋਵਾਲ, 27 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਲੌਂਗੋਵਾਲ ਦੇ ਬੇਟੇ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ
ਦੀ ਮੌਜੂਦਗੀ ‘ਚ ਪਿੰਡ ਢੱਡਰੀਆਂ ਤੋਂ ਸਾਹਿਬ ਸਿੰਘ ਦੀ ਅਗਵਾਈ ਵਿੱਚ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ।ਸਾਹਿਬ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ।ਨਵਇੰਦਰਪ੍ਰੀਤ ਲੌਂਗੋਵਾਲ ਨੇ ਅਕਾਲੀ ਪਰਿਵਾਰ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਵਰਕਰਾਂ ਦਾ ਸਿਰੋਪਾ ਦੇ ਕੇ ਸਵਾਗਤ ਕੀਤਾ।ਜਿੰਨਾਂ ਵਿੱਚ ਸੁਰਜੀਤ ਸਿੰਘ, ਭੁਪਿੰਦਰ ਸਿੰਘ, ਲਵਿੰਦਰ ਸਿੰਘ, ਸਾਬਕਾ ਸਰਪੰਚ ਅਜੈਬ ਸਿੰਘ, ਸਕੱਤਰ ਮੋਹਨ ਸਿੰਘ, ਸੁਲੱਖਣ ਸਿੰਘ, ਤੇਗਾ ਸਿੰਘ ਹੰਜਰਾ, ਭਗਵਾਨ ਸਿੰਘ, ਮਲਕੀਤ ਸਿੰਘ ਆਦਿ ਸ਼ਾਮਿਲ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media