Thursday, July 9, 2026

ਸੁਖਬੀਰ ਬਾਦਲ ਨੇ ਵੈਨ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨਾਲ ਕੀਤਾ ਦੁੱਖ ਸਾਂਝਾ

ਸੰਗਰੂਰ/ਲੌਂਗੋਵਾਲ, 27 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀ ਕਸਬਾ ਲੌਂਗੋਵਾਲ ਵਿੱਚ ਵਾਪਰੇ ਭਿਆਨਕ ਵੈਨ ਹਾਦਸੇ ਦੌਰਾਨ ਮਾਰੇ PPNJ2702202001

ਗਏ ਚਾਰ ਮਾਸੂਮ ਬੱਚਿਆਂ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ, ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਆਖਿਆ ਕਿ ਇਹ ਕੁਦਰਤੀ ਹਾਦਸਾ ਨਹੀਂ, ਬਲਕਿ ਪੰਜਾਬ ਸਰਕਾਰ ਦੀ ਨਾਲਾਇਕੀ ਹੈ।ਉਨਾਂ ਚਾਰ ਬੱਚਿਆਂ ਨੂੰ ਬਚਾਉਣ ਵਾਲੀ ਬਹਾਦਰ ਲੜਕੀ ਅਮਨਦੀਪ ਕੌਰ ਨੂੰ ਵੀ ਸ਼ਾਬਾਸ਼ੀ ਦਿੱਤੀ।
              ਇਸ ਮੌਕੇ ਇਕਬਾਲ ਸਿੰਘ ਝੂੰਦਾਂ ਜਿਲ੍ਹਾ ਪ੍ਰਧਾਨ ਵਿਨਰਜੀਤ ਸਿੰਘ ਗੋਲਡੀ, ਬਾਬੂ ਪ੍ਰਕਾਸ਼ ਚੰਦ ਗਰਗ, ਕਾਕਾ ਨਵਇੰਦਰਪ੍ਰੀਤ ਸਿੰਘ ਕੋਰ ਕਮੇਟੀ ਮੈਂਬਰ, ਬਲਦੇਵ ਸਿੰਘ ਮਾਨ, ਗਗਨਜੀਤ ਸਿੰਘ ਬਰਨਾਲਾ, ਬੀਬੀ ਪਰਮਜੀਤ ਕੌਰ ਵਿਰਕ, ਮੱਖਣ ਸਿੰਘ ਸ਼ਾਹਪੁਰ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਪਰਮਜੀਤ ਸਿੰਘ ਜੱਸਕਾ, ਬਿੰਦਰ ਠੇਕੇਦਾਰ, ਬਾਬਾ ਕੁਲਵੰਤ ਸਿੰਘ, ਬਿੰਦਰ ਸਿੰਘ ਬਿੰਦੀ, ਸੁਖਵਿੰਦਰ ਸਿੰਘ ਮੱਦੀ, ਹਰਬੰਸ ਸਿੰਘ ਮੌੜ, ਚਮਕੌਰ ਸਿੰਘ ਸ਼ਾਹਪੁਰ, ਗੁਰਚਰਨ ਸਿੰਘ ਗੋਗਾ, ਮਾਸਟਰ ਕੌਰ ਸਿੰਘ ਨੰਬਰਦਾਰ, ਸੁਖਦੇਵ ਸਿੰਘ ਧਾਲੀਵਾਲ, ਜਗਸੀਰ ਸਿੰਘ ਬਬਲਾ, ਸਰਪੰਚ ਭੋਲਾ ਸਿੰਘ, ਸਾਬਕਾ ਸਰਪੰਚ ਰਣਜੀਤ ਸਿੰਘ, ਦਰਸ਼ਨ ਸਿੰਘ, ਅਮਰਜੀਤ ਸਿੰਘ ਪੀ.ਏ ਆਦਿ ਵੀ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …