Tuesday, April 21, 2026

ਖ਼ਾਲਸਾ ਕਾਲਜ ਵਿਖੇ ‘ਸਕਿਲ ਡਿਵੈਲਪਮੈਂਟ ਕੋਰਸ’ ਸਬੰਧੀ ਪ੍ਰੋਗਰਾਮ

ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਕਿਲ ਡਿਵੈਲਪਮੈਂਟ ਸੈਂਟਰ ’ਚ ਨਵੇਂ ਕੋਰਸਾਂ ਨੂੰ ਵਿਦਿਆਰਥੀਆਂ ਵਲੋਂ ਭਰਵਾਂ PPNJ2702202003ਹੁੰਗਾਰਾ ਮਿਲ ਰਿਹਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ‘ਸਕਿਲ ਇੰਡੀਆ ਮਿਸ਼ਨ’ ਤਹਿਤ ਕਾਲਜ ’ਚ ਵਿਦਿਆਰਥੀਆਂ ਨੂੰ ਆਪਣੀ ਸਕਿਲ ਡਿਵੈਲਪ ਕਰਨ ਦੀ ਟ੍ਰੇਨਿੰਗ ਦਿੱਤੀ ਜਾਵੇਗੀ।ਇਨ੍ਹਾਂ ਕੋਰਸਾਂ ’ਚ ਦਾਖਲੇ ਲਈ ਘੱਟੋ-ਘੱਟ ਯੋਗਤਾ 10ਵੀਂ ਪਾਸ ਰੱਖੀ ਗਈ ਹੈ।
           ਉਨ੍ਹਾਂ ਕਿਹਾ ਕਿ ਜੋ ਵੀ ਵਿਦਿਆਰਥੀ ਇਨ੍ਹਾਂ ਕੋਰਸਾਂ ’ਚ ਦਾਖਲਾ ਲਵੇਗਾ ਉਸਨੂੰ ਸਿਧਾਂਤਕ ਅਤੇ ਵਿਹਾਰਕ ਦੋਵੇਂ ਕਿਸਮ ਦੀ ਸਿੱਖਿਆ ਦਿੱਤੀ ਜਾਵੇਗੀ।ਸਿਖਿਆ ਪੂਰੀ ਹੋਣ ’ਤੇ ਕਾਲਜ ਵਲੋਂ ਕੋਰਸ ਪੂਰਾ ਕਰਨ ਦਾ ਸਰਟੀਫ਼ਿਕੇਟ ਦਿੱਤਾ ਜਾਵੇਗਾ।ਪਹਿਲੇ ਬੈਚ ਦੇ 60 ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਮਹਿਲ ਸਿੰਘ ਨੇ ਕਿਹਾ ਕਿ ਕਾਲਜ ਆਪਣੇ ਵਿਦਿਆਰਥੀਆਂ ਅਤੇ ਖੇਤਰ ਦੇ ਨੌਜਵਾਨਾਂ ਨੂੰ ਕਿੱਤਾਮੁੱਖੀ ਕੋਰਸਾਂ ਦੀ ਟ੍ਰੇਨਿੰਗ ਦੇਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ 2 ਤੋਂ 6 ਮਹੀਨਆਂ ਦੇ ਥੋੜ੍ਹੇ ਸਮੇਂ ਦੇ ਇਨ੍ਹਾਂ ਕੋਰਸਾਂ ਰਾਹੀਂ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮ ਦੇ ਕਿੱਤਿਆਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ।
             ਸਕਿੱਲ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ ਡਾ. ਐਮ.ਐਸ ਬਤਰਾ ਨੇ ਪਹਿਲੇ ਬੈਚ ਦੇ ਵਿਦਿਆਰਥੀਆਂ ਨੂੰ ਜੀ ਆਇਆ ਆਖਦਿਆਂ ਕਿਹਾ ਕਿ ਇਸ ਸੈਂਟਰ ’ਚ ਆਫਿਸ ਆਟੋਮੇਸ਼ਨ, ਕੰਪਿਊਟਰਾਈਜ਼ਡ ਅਕਾਊਂਟਿੰਗ ਸਾਫ਼ਟਵੇਅਰ, ਗੁਰਮਤਿ ਸੰਗੀਤ, ਫ਼ਲ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ, ਆਫਿਸ ਆਟੋਮੇਸ਼ਨ, ਵੈਬ ਡਿਜ਼ਾਈਨਿੰਗ, ਫ਼ੋਟੋਗ੍ਰਾਫੀ, ਐਕਟਿੰਗ ਅਤੇ ਥੀਏਟਰ ਆਰਟ, ਕਮਿਊਨੀਕੇਸ਼ਨ ਸਕਿਲ ਅਤੇ ਪ੍ਰਸਨੈਲਟੀ ਡਿਵੈਲਪਮੈਂਟ ਅਤੇ ਫੈਬਰਿਕ ਪੇਟਿੰਗ ਦੇ ਕੋਰਸ ਚਲਾਏ ਜਾ ਰਹੇ ਹਨ।
            ਇਸ ਮੌਕੇ ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਮੀਨ ਬੇਦੀ, ਕਾਲਜ ਰਜਿਸਟਰਾਰ ਪ੍ਰੋ. ਦਵਿੰਦਰ ਸਿੰਘ, ਡਾ. ਤਮਿੰਦਰ ਸਿੰਘ ਭਾਟੀਆ ਕੋਆਰਡੀਨੇਟਰ ਆਈ. ਕਿਊ.ਏ.ਸੀ. ਡਾ. ਅਵਤਾਰ ਸਿੰਘ ਮੁਖੀ ਕਾਮਰਸ ਵਿਭਾਗ, ਪ੍ਰੋ. ਹਰਭਜਨ ਸਿੰਘ ਮੁਖੀ ਕੰਪਿਊਟਰ ਵਿਭਾਗ, ਪ੍ਰੋ. ਜਸਮੀਤ ਕੌਰ ਮੁਖੀ ਫੈਸ਼ਨ ਟੈਕਨਾਲੋਜੀ ਵਿਭਾਗ ਵੀ ਹਾਜ਼ਰ ਸਨ।

Check Also

ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ

ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ …