Friday, October 16, 2026

ਸ਼੍ਰੋਮਣੀ ਕਮੇਟੀ ਨੇ ਦਿੱਲੀ ’ਚ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਜਤਾਈ ਚਿੰਤਾ

ਦੇਸ਼ ਅੰਦਰ ਘੱਟ-ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ- ਲੌਂਗੋਵਾਲ

ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ‘ਚ ਹਿੰਸਕ ਘਟਨਾਵਾਂ ’ਤੇ ਚਿੰਤਾ ਪ੍ਰਗਟ SGPC Logoਕਰਦਿਆਂ ਕਿਹਾ ਹੈ ਕਿ ਇਸ ਮਾਮਲੇ ਵਿਚ ਜਿਥੇ ਸਰਕਾਰਾਂ ਨੂੰ ਸੰਜ਼ੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ, ਉਥੇ ਹੀ ਦਿੱਲੀ ਵਾਸੀਆਂ ਨੂੰ ਵੀ ਸ਼ਾਂਤੀ ਦੇ ਰਾਹ ’ਤੇ ਅੱਗੇ ਵਧਣਾ ਚਾਹੀਦਾ ਹੈ।ਕਮੇਟੀ ਪ੍ਰਧਾਨ ਨੇ ਦੇਸ਼ ‘ਚ ਘੱਟਗਿਣਤੀਆਂ ਦੀ ਸੁਰੱਖਿਆ ਦੀ ਵਕਾਲਤ ਕਰਦਿਆਂ ਕਿਹਾ ਕਿ ਦੇਸ਼ ਅੰਦਰ ਹਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ।
              ਜਾਰੀ ਬਿਆਨ ‘ਚ ਲੌਂਗੋਵਾਲ ਨੇ ਆਖਿਆ ਕਿ ਦੇਸ਼ ਦੀ ਰਾਜਧਾਨੀ ਅੰਦਰ ਹਿੰਸਕ ਮਾਹੌਲ ਬੇਹੱਦ ਚਿੰਤਾਜਨਕ ਹੈ।ਇਸ ਦੌਰਾਨ ਦੋ ਦਰਜਨ ਤੋਂ ਵੱਧ ਮਨੁੱਖੀ ਜਾਨਾਂ ਦਾ ਚਲੇ ਜਾਣਾ ਮਨੁੱਖਤਾ ਨੂੰ ਸ਼ਰਮਸ਼ਾਰ ਕਰਨ ਵਾਲਾ ਹੈ।ਉਨ੍ਹਾਂ ਆਖਿਆ ਕਿ ਸਿੱਖਾਂ ਨਾਲ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਨੇ ਨਫ਼ਰਤੀ ਹਿੰਸਾ ਅਤੇ ਜ਼ੁਲਮੀ ਕਹਿਰ ਕੀਤਾ ਸੀ, ਜਿਸ ਨੂੰ ਅਸੀਂ ਅਜੇ ਤੱਕ ਭੁੱਲ ਨਹੀਂ ਸਕੇ।ਲੌਂਗੋਵਾਲ ਨੇ ਕਿਹਾ ਕਿ ਕਿਸੇ ਵੀ ਖਾਸ ਫਿਰਕੇ ਨਾਲ ਵਧੀਕੀ ਨਹੀਂ ਹੋਣੀ ਚਾਹੀਦੀ।
                 ਲੌਂਗੋਵਾਲ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਦੀ ਵਿਵਸਥਾ ਬਣਾਈ ਰੱਖਣ ਲਈ ਭਾਈਚਾਰਕ ਕਦਰਾਂ-ਕੀਮਤਾਂ ਅਤੇ ਆਪਸੀ ਸਾਂਝਾ ਨਾ ਟੁੱਟਣ ਦੇਣ।ਉਨ੍ਹਾਂ ਦਿੱਲੀ ਸਥਿਤ ਗੁਰਦੁਆਰਾ ਕਮੇਟੀਆਂ ਨੂੰ ਅੱਗੇ ਹੋ ਕੇ ਸ਼ਾਂਤੀ ਭਰਪੂਰ ਮਾਹੌਲ ਬਣਾਉਣ ਅਤੇ ਪੀੜਤਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …