ਅੰਮ੍ਰਿਤਸਰ, 4 ਅਕਤੂਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿੱਚ ਦੇਸ਼ ਵਿਆਪਕ ‘ਸਵੱਛ ਭਾਰਤ’ ਮੁਹਿੰਮ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਵਿਖਾਇਆ ਅਤੇ ਆਲੇ-ਦੁਆਲੇ ਨੂੰ ਖੂਬਸੂਰਤ ਬਣਾਉਣ ਦੇ ਮੰਤਵ ਤਹਿਤ ਸਫ਼ਾਈ ਅਭਿਆਨ ਵਿੱਚ ਯੋਗਦਾਨ ਪਾਇਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੀਆਂ ਹਦਾਇਤਾਂ ਅਨੁਸਾਰ ਸਮੂਹ ਖ਼ਾਲਸਾ ਵਿੱਦਿਅਕ ਸੰਸਥਾਵਾਂ ਵਿੱਚ ਵਿਸ਼ੇਸ਼ ਅਭਿਆਨ ਸ਼ੁਰੂ ਕੀਤਾ ਗਿਆ ਹੈ।
ਖ਼ਾਲਸਾ ਕਾਲਜ, ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ, ਖ਼ਾਲਸਾ ਕਾਲਜ ਆਫ਼ ਨਰਸਿੰਗ, ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ, ਹੇਰ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਖਾਲਸਾ ਕਾਲਜ ਆਫ ਲਾਅ, ਖ਼ਾਲਸਾ ਕਾਲਜ ਪਬਲਿਕ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮੁੱਖ ਰੂਪ ਵਿੱਚ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ।
ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਐੱਨ. ਐੱਸ. ਐੱਸ. ਵਿਭਾਗ ਵਿੱਚ ਖਾਸ ਪ੍ਰੋਗਰਾਮ ਬਣਾਉਂਦੇ ਹੋਏ ਗਲੋਬਲ ਵਾਰਮਿੰਗ ਐਂਡ ਐਨੀਮਲ ਵੈਲਫ਼ੇਅਰ ਦੇ ਵਿਸ਼ੇ ‘ਤੇ ਇਕ ਵਿਸ਼ੇਸ਼ ਗੋਸ਼ਠੀ ਦਾ ਆਯੋਜਨ ਵੀ ਕੀਤਾ ਗਿਆ। ਜਿਸ ਦੌਰਾਨ ਡਾ. ਮਲਿਕ ਹੁਸੈਨ, ਡਾ. ਰੇਨਮਨ ਪੂਈ ਰਾਲਟੇ ਅਤੇ ਡਾ. ਸ਼ਿਵਾਜੀ ਨੇ ਵਿਦਿਆਰਥੀਆਂ ਨੂੰ ਆਪਣੇ ਆਸ-ਪਾਸ ਨੂੰ ਸਾਫ਼-ਸੁੱਥਰਾ ਰੱਖਣ ਤੇ ਕੁਦਰਤੀ ਸਰੋਤਿਆਂ ਨੂੰ ਬਚਾਉਣ ਬਾਰੇ ਜਾਗਰੂਕ ਕੀਤਾ।
ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣਾ ਅਤੇ ਕੂੜੇ-ਕਰਕਟ ਨੂੰ ਸਹੀ ਢੰਗ ਨਾਲ ਸੁੱਟਣ ਆਦਿ ਬਾਰੇ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ। ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਇਸ ਮੌਕੇ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸ਼ਹਿਰੀ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਸੁਪਨੇ ਸਵੱਛ ਸਮਾਜ ਸਿਰਜਨ ਦੇ ਸੰਦੇਸ਼ ਨੂੰ ਫੈਲਾਉਣ ਅਤੇ ਇਸ ਮਹਾਨ ਕੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੰਬੋਜ ਨੇ ਕਿਹਾ ਕਿ ਪਵਿੱਤਰ ਸ਼ਹਿਰ ਦੀ ਮਹੱਤਤਾ ਨੂੰ ਸਮਝਦਿਆ ਹਰੇਕ ਇਨਸਾਨ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁੱਥਰਾ ਰੱਖਣ ਲਈ ਸਹਿਯੋਗ ਪਾਉਣਾ ਚਾਹੀਦਾ ਹੈ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …