ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ, ਜਮਹੂਰੀ ਅਧਿਕਾਰ ਸਭਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਵੱਖ-ਵੱਖ ਆਗੂਆਂ ਵੱਲੋਂ ਸਾਂਝੇ ਬਿਆਨ ਵਿੱਚ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਉਤਰ-ਪੂਰਬੀ ਦਿੱਲੀ ਵਿੱਚ ਭਾਜਪਾ ਅਤੇ ਆਰ.ਐਸ.ਐਸ ਦੇ ਗਠਜੋੜ ਵਲੋਂ ਸੋਚੀ ਸਮਝੀ ਸਾਜਿਸ਼ ਤਹਿਤ ਭੜਕਾਈ ਗਈ ਭਿਆਨਕ ਹਿੰਸਾ ਅਤੇ ਗੁੰਡਾਗਰਦੀ ਦੇ ਤਾਂਡਵ ਦੀ ਭਰਪੂਰ ਨਿਖੇਧੀ ਕੀਤੀ।
ਇਹਨਾਂ ਜਥੇਬੰਦਿਆਂ ਦੇ ਆਗੂ ਰਮੇਸ਼ ਯਾਦਵ, ਕਮਲ ਗਿੱਲ, ਗੁਰਦੇਵ ਸਿੰਘ ਮਹਿਲਾਂਵਾਲਾ, ਅਮਰਜੀਤ ਸਿੰਘ ਭਲਾ, ਸੁਖਰਾਜ ਸਰਕਾਰੀਆ, ਗੁਰਬਾਜ ਸਿੰਘ ਛੀਨਾ ਅਤੇ ਭੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਨਾਗਰਿਕਤਾ ਕਾਨੂੰਨਾਂ (ਐਨ.ਆਰ.ਸੀ, ਸੀ.ਏ.ਏ ਅਤੇ ਐਨ.ਪੀ.ਆਰ) ਵਿਰੁੱਧ ਲੋਕ ਜ਼ਾਫਰਾਬਾਦ, ਮੌਜਪੁਰ, ਅਤੇ ਭਜਨਪੁਰਾ ਵਿੱਚ ਪੁਰਅਮਨ ਅੰਦੋਲਨ ਕਰ ਰਹੇ ਸਨ।ਪਰ ਭਾਜਪਾ ਦੇ ਸਾਬਕਾ ਵਿਧਾਇਕ ਕਪਿਲ ਮਿਸ਼ਰਾ ਦੇ ਭੜਕਾੳੂ ਬਿਆਨ ਤੋਂ ਬਾਅਦ ਪੁਰਅਮਨ ਪ੍ਰਦਰਸ਼ਨ ਨੂੰ ਕੁਚਲਣ ਲਈ ਹਿੰਸਾ ਭੜਕਾਈ, ਇਕ ਫ਼ਿਰਕੇ ਦੇ ਲੋਕਾਂ ਨੂੰ ਚੁਣ-ਚੁਣ ਕੇ ਮਾਰਨਾ ਕੁਟਣਾ ਸ਼ੁਰੂ ਕਰ ਦਿੱਤਾ, ਉਨ੍ਹਾਂ ਦੇ ਘਰਾਂ ਦੁਕਾਨਾਂ ਤੇ ਵਾਹਨਾ ਨੂੰ ਸਾੜਨਾ ਤੇ ਫਿਰਕੂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।ਇਸ ਨਾਲ ਵਿਆਪਕ ਹਿੰਸਾ ਭੜਕ ਉਠੀ ਅਤੇ ਕਈ ਲੋਕ ਮਾਰੇ ਗਏ ਤੇ ਵੱਡੇ ਪੱਧਰ ਤੇ ਜਾਇਦਾਦ ਦਾ ਨੁਕਸਾਨ ਹੋਇਆ। ਆਗੂਆਂ ਨੇ ਮੰਗ ਕੀਤੀ ਕਿ ਕਪਿਲ ਮਿਸ਼ਰਾ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਸ ਉਪਰ ਦੇਸ਼ਧ੍ਰੋਹ ਦਾ ਮੁਕੱਦਮਾ ਦਰਜ਼ ਕੀਤਾ ਜਾਵੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media