ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਦੇ ਖਰਾਬ ਹੋਏ
ਹਾਲਾਤਾਂ ਦੇ ਮੱਦੇਨਜਰ 6 ਮੈਂਬਰੀ ਸਬ-ਕਮੇਟੀ ਗਠਿਤ ਕੀਤੀ ਹੈ।ਜੋ ਦੰਗਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲੈ ਕੇ ਜ਼ਰੂਰਤ ਅਨੁਸਾਰ ਪੰਥਕ ਸੰਸਥਾਵਾਂ ਦੇ ਸਹਿਯੋਗ ਨਾਲ ਮਦਦ ਕਰੇਗੀ ਅਤੇ ਦੋਹਾਂ ਧਿਰਾਂ ਵਿਚ ਸ਼ਾਂਤੀ ਬਣਾਈ ਰੱਖਣ ਲਈ ਉਪਰਾਲਾ ਵੀ ਕਰੇਗੀ।ਇਹ ਕਮੇਟੀ ਸਿੱਖਾਂ ਦੇ ਹੋਏ ਨੁਕਸਾਨ ਦਾ ਵੀ ਜਾਇਜ਼ਾ ਲੈ ਕੇ ਰਿਪੋਰਟ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।ਇਸ ਕਮੇਟੀ ਵਿੱਚ ਮਨਜਿੰਦਰ ਸਿੰਘ ਸਿਰਸਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਵਿੰਦਰ ਸਿੰਘ ਫੂਲਕਾ ਸੀਨੀਅਰ ਐਡਵੋਕੇਟ, ਜਸਪਾਲ ਸਿੰਘ ਸਾਬਕਾ ਵਾਇਸ ਚਾਂਸਲਰ ਪਟਿਆਲਾ ਯੂਨੀਵਰਸਿਟੀ, ਤਰਲੋਚਨ ਸਿੰਘ ਸਾਬਕਾ ਚੇਅਰਮੈਨ ਘੱਟਗਿਣਤੀਆਂ ਕਮੀਸ਼ਨ, ਬੀਬੀ ਰਣਜੀਤ ਕੌਰ ਸੀਨੀਅਰ ਵਾਇਸ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਮੀਤ ਸਿੰਘ ਕਾਲਕਾ (ਕੋਆਰਡੀਨੇਟਰ) ਜਨਰਲ ਸਕੱਤਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਾਮਲ ਹਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media