ਸੁਨਾਮ/ਲੌਂਗੋਵਾਲ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਛਾਜਲੀ ਦੀ ਹੋਣਹਾਰ ਤੇ ਮਿਹਨਤਕਸ਼ ਗਰੀਬ ਪਰਿਵਾਰ ‘ਚੋਂ ਲਗਨ ਨਾਲ ਉਚ
ਵਿਦਿਆ ਹਾਸਲ ਕਰਕੇ ਬਣੀ ਜੱਜ ਬਣੀ ਜਸਪ੍ਰੀਤ ਕੌਰ ਪੁੱਤਰੀ ਸਵ: ਦੇਵ ਰਾਜ ਸਿੰਘ ਦਾ ਪਿੰਡ ਛਾਜਲੀ ਪਹੁੰਚਣ ‘ਤੇ ਪਰਮਿੰਦਰ ਕੌਰ ਸਰਪੰਚ ਪਤਨੀ ਸਮਾਜ ਸੇਵੀ ਇੰਦਰਜੀਤ ਸਿੰਘ ਬਾਵਾ ਸਮੇਤ ਸਮੁੱਚੀ ਪੰਚਾਇਤ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਜਲੀ ਵਿਖੇ ਸਨਮਾਨਿਤ ਕੀਤਾ ਗਿਆ।ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਡਾ. ਇਕਬਾਲ ਸਿੰਘ ਤੇ ਸਮੂਹ ਸਟਾਫ ਨੇ ਪਿੰਡ ਦਾ ਨਾਂ ਅਤੇ ਪਰਿਵਾਰ ਦਾ ਨਾਮ ਰੌਸ਼ਨ ਕਰਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।ਜੱਜ ਬਣੀ ਜਸਪ੍ਰੀਤ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇੱਕ ਗਰੀਬ ਪਰਿਵਾਰ ਵਿੱਚ ਜਨਮ ਲੈ ਕੇ ਬਹੁਤ ਮਾੜੇ ਹਾਲਾਤਾਂ ‘ਚ ਪੜ੍ਹਾਈ ਹਾਸਲ ਕੀਤੀ ਹੈ।ਚੌਧਰੀ ਦੇਵੀ ਲਾਲ ਯੂਨੀਵਰਸਿਟੀ (ਹਰਿਆਣਾ) ਤੋਂ ਲੈਟਿਨ ਲਿਗੁਣ ਮਜਿਸਟਰ ਦੀ ਸਟੱਡੀ ਕਰਕੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਜੱਜ ਬਣਨ ਦਾ ਸੁਪਨਾ ਉਸ ਦੇੇ ਪਿਤਾ ਸਵ: ਦੇਵ ਰਾਜ ਸਿੰਘ ਨੇ ਦੇਖਿਆ ਭਾਵੇਂ ਕਿ ਅੱਜ ਉਹ ਇਸ ਦੁਨੀਆਂ ਵਿੱਚ ਨਹੀਂ ਰਹੇ।ਪਰ ਉਨ੍ਹਾਂ ਦਾ ਆਪਣਾ ਸੁਪਨਾ ਪੂਰਾ ਕਰਕੇ ਖੁਸ਼ੀ ਬਹੁਤ ਮਹਿਸੂਸ ਹੋ ਰਹੀ ਹੈ।ਜਸਪ੍ਰੀਤ ਕੌਰ ਦੀ ਮਾਤਾ ਕਰਮਜੀਤ ਕੌਰ ਨੇ ਦੱਸਿਆ ਕਿ ਸਾਡੇ ਪਰਿਵਾਰ ਲਈ ਬਹੁਤ ਵੱਡੀ ਖੁਸ਼ੀ ਦੀ ਗੱਲ ਹੈ।ਇਸ ਮੌਕੇ ਮਹਿੰਦਰ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ ਜੱਗੀ, ਮਨਪ੍ਰੀਤ ਸਿੰਘ, ਰਣਪ੍ਰੀਤ ਸਿੰਘ, ਗੋਪੀ ਸਿੰਘ ਛਾਜਲੀ ਵੀ ਹਾਜ਼ਰ ਸਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media