Sunday, December 22, 2024

ਠੇਕੇਦਾਰ ਲਖਬੀਰ ਸਿੰਘ ਦੀ ਲੜਕੀ ਦੀ ਸ਼ਾਦੀ ‘ਤੇ ਅਸ਼ੀਰਵਾਦ ਦੇਣ ਪਹੁੰਚੇ ਸ. ਬੁਲਾਰੀਆ

PPN0410201415
ਜੋੜੀ ਨੂੰ ਅਸ਼ੀਰਵਾਦ ਦੇਣ ਪਹੁੰਚੇ ਸ. ਇੰਦਰਬੀਰ ਸਿੰਘ ਬੁਲਾਰੀਆ ਅਤੇ ਉਨ੍ਹਾਂ ਨਾਲ ਲੜਕੀ ਦੇ ਪਿਤਾ ਲਖਬੀਰ ਸਿੰਘ ਠੇਕੇਦਾਰ ਅਤੇ ਹੋਰ।

ਅੰਮ੍ਰਿਤਸਰ, 04 ਅਕਤੂਬਰ (ਸੁਖਬੀਰ ਸਿੰਘ) – ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਲਖਬੀਰ ਸਿੰਘ ਠਕੇਦੇਦਾਰ ਦੀ ਬੇਟੀ ਨਵਜੋਤ ਕੌਰ ਦਾ ਸ਼ੁੱਭ ਅਨੰਦ ਕਾਰਜ ਗੁਰਦਾਸਪੁਰ ਵਾਸੀ ਸz: ਹਰਭਜਨ ਸਿੰਘ ਦੇ ਸੁਪੱਤਰ ਕਾਕਾ ਕਰਮਪਾਲ ਸਿੰਘ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਹੋਇਆ। ਇਸ ਸੁਭਾਗ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਉਚੇਚੇ ਤੌਰ ਤੇ ਚੀਫ ਪਾਰਲੀਮਾਨੀ ਸੈਕਟਰੀ ਇੰਦਰਬੀਰ ਸਿੰਘ ਬੁਲਾਰੀਆ, ਸ਼੍ਰੋਮਣੀ ਕਮੇਟੀ ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ ਤੇ ਬਾਵਾ ਸਿੰਘ ਗੁਮਾਨਪੁਰਾ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਰਵੇਲ ਸਿੰਘ ਡਾਇਰੈਕਟਰ ਸਹਿਕਾਰੀ ਬੈਂਕਾਂ, ਪ੍ਰਤਾਪ ਸਿੰਘ ਮੈਨੇਜਰ ਸ੍ਰੀ ਦਰਬਾਰ ਸਾਹਿਬ ਨੇ ਸ਼ਿਰਕਤ ਕੀਤੀ। ਇਸ ਮੌਕੇ ਸਤਿੰਦਰ ਸਿੰਘ ਬਿੱਲੂ, ਸੰਤੋਖ ਸਿੰਘ ਮੇਰਠ ਵਾਲੇ, ਰਣਜੀਤ ਸਿੰਘ ਮੇਰਠ ਵਾਲੇ, ਚਰਨਜੀਤ ਸਿੰਘ ਗੁੜਗਾਓ ਵਾਲੇ, ਮਨਪ੍ਰੀਤ ਸਿੰਘ, ਹਰਬੰਸ ਸਿੰਘ, ਗੁਰਦੀਪ ਸਿੰਘ, ਜਸਪਾਲ ਸਿੰਘ, ਪ੍ਰਿਤਪਾਲ ਸਿੰਘ ਚੰਡੀਗੜ੍ਹ ਅਤੇ ਹੋਰ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply