ਲੌਂਗੋਵਾਲ, 28 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਦਸਮੇਸ਼ ਟਰੈਕਟਰ ਟਰਾਲੀ ਆਪਰੇਟਰਜ਼ ਐਸੋਸੀਏਸ਼ਨ ਸੁਨਾਮ ਦੀ ਚੋਣ ਕਾਂਗਰਸ ਦੇ
ਸੂਬਾ ਸਕੱਤਰ ਹਰਮਨਦੇਵ ਬਾਜਵਾ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਹੋਈ। ਜਿਸ ਵਿੱਚ ਹਾਜ਼ਰ ਯੂਨੀਅਨ ਮੈਂਬਰਾਂ ਵਲੋਂ ਕ੍ਰਿਪਾਲ ਸਿੰਘ ਸੰਧੇ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਜਦਕਿ ਬਲਜੀਤ ਸਿੰਘ ਪਰਜਾਪਤ, ਦਾਰਾ ਸਿੰਘ ਸੁਨਾਮ, ਜਗਤਾਰ ਸਿੰਘ ਸ਼ੇਰੋਂ ਅਤੇ ਅਵਤਾਰ ਸਿੰਘ ਦੋਦੜਾ ਨੂੰ ਕਮੇਟੀ ਮੈਂਬਰ ਲਿਆ ਗਿਆ।ਨਵ-ਨਿਯੁਕਤ ਪ੍ਰਧਾਨ ਕ੍ਰਿਪਾਲ ਸਿੰਘ ਸੰਧੇ ਦਾ ਕਾਂਗਰਸੀ ਆਗੂ ਹਰਮਨਦੇਵ ਬਾਜਵਾ ਅਤੇ ਹੋਰਨਾਂ ਨੇ ਹਾਰ ਪਾ ਕੇ ਸਵਾਗਤ ਕੀਤਾ।ਪ੍ਰਧਾਨਗੀ ਦੀ ਚੋਣ ਤੋਂ ਬਾਅਦ ਕ੍ਰਿਪਾਲ ਸਿੰਘ ਸੰਧੇ ਅਤੇ ਯੂਨੀਅਨ ਦੇ ਸਰਗਰਮ ਮੈਂਬਰਾਂ ਨੇ ਬਾਬਾ ਭਾਈ ਮੂਲ ਚੰਦ ਸਾਹਿਬ ਵਿਖੇ ਮੱਥਾ ਟੇਕਿਆ।ਉਨਾਂ ਅਰਦਾਸ ਉਪਰੰਤ ਦਫ਼ਤਰ ਦਾ ਚਾਰਜ ਸੰਭਾਲਿਆ।ਪ੍ਰਧਾਨ ਕ੍ਰਿਪਾਲ ਸਿੰਘ ਸੰਧੇ ਨੇ ਆਖਿਆ ਕਿ ਮੈਂਬਰਾਂ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਮਨਜੀਤ ਸਿੰਘ, ਭੋਲਾ ਸਿੰਘ ਨਮੋਲ, ਦਰਸ਼ਨ ਸਿੰਘ, ਰਮੇਸ਼ ਸਿੰਘ, ਅਮਰੀਕ ਸਿੰਘ, ਜੋਗਾ ਸਿੰਘ, ਹਰਜੀਤ ਸਿੰਘ, ਮਹਿੰਗਾ ਸਿੰਘ, ਗੁਰਚਰਨ ਸਿੰਘ, ਮਹਿੰਦਰ ਸਿੰਘ, ਮੈਨੇਜਰ ਗੁਰਪ੍ਰੀਤ ਮਿੰਟੂ, ਰਾਮਪਾਲ ਸ਼ਰਮਾ ਅਤੇ ਕ੍ਰਿਸ਼ਨ ਭੋਲਾ ਆਦਿ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media