Monday, August 24, 2026

ਸ੍ਰੀ ਕਰਤਾਰਪੁਰ ਸਾਹਿਬ ਤੋਂ ਮੁੜਨ ਵਾਲੇ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ, 28 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ Longowal4ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਮੁੜਨ ਵਾਲੀ ਸੰਗਤ ਨੂੰ ਪੰਜਾਬ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਪੁਲਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਆਖਿਆ ਕਿ ਇਹ ਇੱਕ ਮੰਦਭਾਗਾ ਰੁਝਾਨ ਹੈ ਜਿਸ ਨੇ ਸੰਗਤਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ।ਜੇਕਰ ਇਸ ’ਤੇ ਤੁਰੰਤ ਰੋਕ ਨਾ ਲਗਾਈ ਗਈ ਤਾਂ ਇਸ ਦਾ ਲਾਂਘੇ ’ਤੇ ਅਸਰ ਪਵੇਗਾ।
               ਲੌਂਗੋਵਾਲ ਨੇ ਕਿਹਾ ਕਿ ਅਜੇ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਦੇ ਬਿਆਨ ਦੀ ਸਿਆਹੀ ਵੀ ਨਹੀਂ ਸੁੱਕੀ ਕਿ ਹੁਣ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਣ ਲੱਗ ਪਿਆ ਹੈ।ਪੰਜਾਬ ਸਰਕਾਰ ਦੀ ਇਹ ਹਰਕਤ ਪੰਜਾਬ ਦੇ ਲੋਕਾਂ ਨੂੰ ਜਾਣ ਬੁੱਝ ਕੇ ਸ਼ੱਕੀ ਬਣਾਉਣ ਵਾਲੀ ਹੈ।ਉਹ ਆਪਣੇ ਹੀ ਸੂਬੇ ਵਿਚ ਬੇਗਾਨਾ ਮਹਿਸੂਸ ਕਰ ਰਹੇ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੌਣੀ ਸਦੀ ਦੀਆਂ ਅਰਦਾਸਾਂ ਨਾਲ ਗੁਰ ਅਸਥਾਨ ਦਾ ਇਹ ਲਾਂਘਾ ਖੁੱਲ੍ਹਿਆ ਹੈ ਅਤੇ ਸੰਗਤਾਂ ਨੂੰ ਪਾਵਨ ਅਸਥਾਨ ਦੇ ਦਰਸ਼ਨ ਨਸੀਬ ਹੋਏ ਹਨ।ਪਰ ਕੁੱਝ ਲੋਕਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ।ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕਾਰਵਾਈ ਨੇ ਪੰਜਾਬ ਸਰਕਾਰ ਦੀ ਲਾਂਘੇ ਪ੍ਰਤੀ ਮਨਸ਼ਾ ਇੱਕ ਵਾਰ ਫਿਰ ਸਾਫ ਕਰ ਦਿੱਤੀ ਹੈ।ਇਸ ਤਰ੍ਹਾਂ ਲਗਦਾ ਹੈ, ਜਿਵੇਂ ਪੰਜਾਬ ਸਰਕਾਰ ਲਾਂਘਾ ਬੰਦ ਕਰਵਾਉਣਾ ਚਾਹੁੰਦੀ ਹੋਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਵਾਲੀ ਸੰਗਤ ’ਤੇ ਸ਼ੱਕ ਕਰਨਾ ਜਾਇਜ਼ ਨਹੀਂ।ਕਿਉਂਕਿ ਹਰ ਸ਼ਰਧਾਲੂ ਦੇ ਕਰਤਾਰਪੁਰ ਸਾਹਿਬ ਜਾਣ ਤੋਂ ਪਹਿਲਾਂ ਉਸ ਦੀ ਪੁਲਿਸ ਰਿਪੋਰਟ ਲਈ ਜਾਂਦੀ ਹੈ।ਜੇਕਰ ਪੁਲਿਸ ਨੂੰ ਆਪਣੀ ਹੀ ਜਾਂਚ ਰਿਪੋਰਟ ’ਤੇ ਯਕੀਨ ਨਹੀਂ ਹੈ ਤਾਂ ਜਾਣ ਤੋਂ ਪਹਿਲੀ ਜਾਂਚ ਪੜਤਾਲ ਕਿਸ ਕੰਮ ਦੀ ਹੈ।ਲੌਂਗੋਵਾਲ ਨੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਨਿੱਤ-ਦਿਨ ਅਜਿਹੇ ਹੱਥਕੰਡੇ ਅਪਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਜਿਨ੍ਹਾਂ ਨਾਲ ਪੰਜਾਬ ਵਿਚ ਤਲਖੀ ਵਾਲਾ ਮਾਹੌਲ ਬਣਦਾ ਹੋਏ।

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …