Monday, September 21, 2026

ਦਿੱਲੀ ਹਿੰਸਾ ਅਤੇ ਦੇਸ਼ ‘ਚ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾਣਾ ਮੰਦਭਾਗਾ – ਬਾਬਾ ਹਰਨਾਮ ਸਿੰਘ

ਕਿਹਾ ਦਿੱਲੀ ਹਿੰਸਾ ਪੀੜਤਾਂ ਦੀ ਹਰ ਸੰਭਵ ਮਦਦ ਲਈ ਅਗੇ ਆਵੇ ਸਿੱਖ ਭਾਈਚਾਰਾ

ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੇਸ਼ ਦੀ Baba Harnam S Dhumaਰਾਜਧਾਨੀ ਦਿੱਲੀ ਵਿਖੇ ਇਕ ਘੱਟਗਿਣਤੀ ਭਾਈਚਾਰੇ ਖ਼ਿਲਾਫ਼ ਹੋ ਰਹੀ ਹਿੰਸਾ ਨੂੰ ਮੰਦਭਾਗਾ ਕਰਾਰ ਦਿਤਾ ਅਤੇ ਪੀੜਤ ਪਰਿਵਾਰਾਂ ਨਾਲ ਗਹਿਰੇ ਦੁੱਖ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ।ਉਨ੍ਹਾਂ ਦਿੱਲੀ ‘ਚ ਸਿੱਖ ਭਾਈਚਾਰੇ ਵੱਲੋਂ ਪੀੜਤਾਂ ਪ੍ਰਤੀ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਪੀੜਤਾਂ ਦੀ ਹਰ ਸੰਭਵ ਮਦਦ ਲਈ ਅਗੇ ਆਉਣ ਦਾ ਵੀ ਸੱਦਾ ਦਿਤਾ।
               ਪ੍ਰੋ: ਸਰਚਾਂਦ ਸਿੰਘ ਵਲੋਂ ਜਾਰੀ ਬਿਆਨ ‘ਚ ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਦੇਸ਼ ਵਿਚ ਘੱਟਗਿਣਤੀਆਂ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ।ਉਨ੍ਹਾਂ ਹਿੰਸਾ ਲਈ ਜ਼ਿੰਮੇਵਾਰ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਦਿੱਲੀ ਹਿੰਸਾ ਕੇਂਦਰ ਸਰਕਾਰ, ਦਿੱਲੀ ਸਰਕਾਰ ਅਤੇ ਦਿਲੀ ਪੁਲੀਸ ਦੀ ਨਾਕਾਮੀ ਦਾ ਸਿੱਟਾ ਹੈ।ਦਿੱਲੀ ਹਿੰਸਾ ਨੇ ਨਵੰਬਰ ‘84 ਦੇ ਸਿੱਖ ਕਤਲੇਆਮ ਦੀਆਂ ਯਾਦਾਂ ਤਾਜ਼ਾ ਕਰਾ ਦਿਤੀਆਂ ਹਨ।ਸਿੱਖ ਕਤਲੇਆਮ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੁੰਦੀ ਤਾਂ ਅੱਜ ਦਿੱਲੀ ਨੂੰ ਮੁੜ ਹਿੰਸਾ ਨਾ ਦੇਖਣੀ ਪੈਂਦੀ। ਉਨ੍ਹਾਂ ਕੇਂਦਰ ਸਰਕਾਰ ਨੂੰ ਦਿੱਲੀ ਦੰਗਿਆਂ ਦਾ ਕਾਰਨ ਬਣੇ ਨਾਗਰਿਕਤਾ ਸੋਧ ਕਾਨੂੰਨ ਦੇ ਸੰਵੇਦਨਸ਼ੀਲ ਮਾਮਲੇ ਨੂੰ ਮੁੜ ਵਿਚਾਰਦਿਆਂ ਠੋਸ ਅਤੇ ਸਰਵ ਪ੍ਰਵਾਨਿਤ ਹੱਲ ਕੱਢਣ ਦੀ ਅਪੀਲ ਵੀ ਕੀਤੀ।ਉਨ੍ਹਾਂ ਕਿਹਾ ਵੋਟ ਰਾਜਨੀਤੀ ਲਈ ਸਿਆਸੀ ਆਗੂਆਂ ਵੱਲੋਂ ਇਕ ਦੂਜੇ ਭਾਈਚਾਰਿਆਂ ਪ੍ਰਤੀ ਫ਼ਿਰਕੂ ਨਫ਼ਰਤ ਫੈਲਾਉਣ ਅਤੇ ਉਕਸਾਊ ਬਿਆਨਾਂ ਭਾਸ਼ਣਾਂ ਕਾਰਨ ਸਾਹਮਣੇ ਆਈ ਇਸ ਹਿੰਸਾ ਨੇ ਦੇਸ਼ ਦੇ ਪਰਜਾਤੰਤਰ ਧਰਮ ਨਿਰਪੱਖ ਅਕਸ ਨੂੰ ਇਕ ਵਾਰ ਫਿਰ ਧੁੰਦਲਾ ਕਰ ਦਿਤਾ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …