Friday, March 6, 2026

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਸੇਵਾ ਮੁਕਤੀ ‘ਤੇ ਦਿੱਤੀ ਵਿਦਾਇਗੀ

ਅੰਮ੍ਰਿਤਸਰ, 29 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਸਤਨਾਮ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੀ ਅਮਲਾ ਸ਼ਾਖਾ ਦੇ PPNJ2902202004ਇੰਚਾਰਜ ਗੁਰਿੰਦਰਪਾਲ ਸਿੰਘ ਠਰੂ ਨੂੰ ਸੇਵਾ ਮੁਕਤੀ ‘ਤੇ ਵਿਦਾਇਗੀ ਸਮਾਰੋਹ ਵਿਦਾਇਗੀ ਦਿੱੱਤੀ ਗਈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਤਨਾਮ ਸਿੰਘ ਤੇ ਗੁਰਿੰਦਰਪਾਲ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
         ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ ਤੇ ਪ੍ਰਤਾਪ ਸਿੰਘ ਨੇ ਸਤਨਾਮ ਸਿੰਘ ਤੇ ਗੁਰਿੰਦਰਪਾਲ ਸਿੰਘ ਠਰੂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।ਕਈ ਹੋਰ ਗੁਰਦੁਆਰਾ ਕਮੇਟੀਆਂ ਤੇ ਸਭਾ-ਸੁਸਾਇਟੀਆਂ ਵੱਲੋਂ ਵੀ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਨਮਾਨਿਆ ਗਿਆ।
            PPNJ2902202005

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਾਲ, ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਨਿਰਵੈਲ ਸਿੰਘ, ਸ਼ਾਹਬਾਜ਼ ਸਿੰਘ, ਬੀਬੀ ਮਨਮੋਹਨ ਕੌਰ, ਪ੍ਰੋ. ਸੁਖਦੇਵ ਸਿੰਘ, ਨਿਰਮਲ ਸਿੰਘ ਇੰਚਾਰਜ ਗੱਡੀਆਂ, ਅਜ਼ਾਦਦੀਪ ਸਿੰਘ, ਸੁਖਬੀਰ ਸਿੰਘ, ਲਖਬੀਰ ਸਿੰਘ, ਮਨਜੀਤ ਸਿੰਘ, ਪ੍ਰਿੰ: ਰਾਜਪਾਲ ਸਿੰਘ, ਭਾਈ ਜਗਦੇਵ ਸਿੰਘ, ਸਾਬਕਾ ਮੀਤ ਸਕੱਤਰ ਚਾਨਣ ਸਿੰਘ, ਤਰਵਿੰਦਰ ਸਿੰਘ, ਜਤਿੰਦਰਪਾਲ ਸਿੰਘ, ਸਮੇਤ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਮੌਜੂਦ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …