Thursday, April 16, 2026

ਕਾਂਗਰਸੀ ਆਗੂ ਮਿੰਟੂ ਗਰਗ ਨੂੰ ਭਾਰੀ ਸਦਮਾ- ਪਿਤਾ ਦਾ ਦਿਹਾਂਤ

ਲੌਂਗੋਵਾਲ, 29 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਨੌਜਵਾਨ ਕਾਂਗਰਸੀ ਆਗੂ ਮਿੰਟੂ ਗਰਗ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ PPNJ2902202011ਪਿਤਾ ਸੁਰਿੰਦਰ ਪਾਲ (ਪਾਲਾ ਰਾਮ) ਕੇਸੋ ਕੇ ਦਾ ਹਾਰਟ ਅਟੈਕ ਕਾਰਨ ਦਿਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ‘ਚ ਕਾਂਗਰਸ ਦੇ ਹਲਕਾ ਇੰਚਾਰਜ ਕਾਂਗਰਸ ਦਾਮਨ ਬਾਜਵਾ, ਕਾਂਗਰਸ ਦੇ ਸਕੱਤਰ ਹਰਮਨ ਬਾਜਵਾ, ਜਿਲ੍ਹਾ ਕਾਂਗਰਸ ਪ੍ਰਧਾਨ ਰਾਜਿੰਦਰ ਰਾਜਾ, ਸੀਨੀਅਰ ਕਾਂਗਰਸੀ ਆਗੂ ਹਰਿੰਦਰ ਸਿੰਘ ਲਖਮੀਰਵਾਲਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਵਿਜੈ ਕੁਮਾਰ ਗੋਇਲ, ਸਕੱਤਰ ਬਬਲੂ ਸਿੰਗਲਾ, ਨਗਰਪਾਲਿਕਾ ਦੇ ਸਾਬਕਾ ਪ੍ਰਧਾਨ ਮੇਲਾ ਸਿੰਘ ਸੂਬੇਦਾਰ, ਕੌਸਲਰ ਰਮਨਦੀਪ ਸਿੰਘ ਚੋਟੀਆਂ ਤੇ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
             ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰੀ ਸਵਰਗੀ ਸੁਰਿੰਦਰ ਪਾਲ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਗੁਰੜ ਪੁਰਾਣ ਦੇ ਭੋਗ ਗੁਰਦੁਆਰਾ ਸਾਹਿਬ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ 8 ਮਾਰਚ ਨੂੰ ਪਾਏ ਜਾਣਗੇ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …