ਹਾਕੀ ਦੀ ਖੇਡ ਨੂੰ ਸੁਰਜੀਤ ਕਰਨ ਲਈ ਸ਼ੋ੍ਰਮਣੀ ਕਮੇਟੀ ਕਰ ਰਹੀ ਹੈ ਸਿੱਖ ਖਿਡਾਰੀਆਂ ਨੂੰ ਉਤਸ਼ਾਹਿਤੁ ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ, 4 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਖਣੀ ਕੋਰੀਆ ਦੇ ਸ਼ਹਿਰ ਇੰਚਿਓਨ ਵਿਖੇ ਚੱਲ ਰਹੀਆਂ ਏਸ਼ੀਆਈ ਖੇਡਾਂ ‘ਚ ਭਾਰਤੀ ਹਾਕੀ ਖਿਡਾਰੀਆਂ ਵੱਲੋਂ ਸੋਨ ਤਗਮਾ ਜਿੱਤਣ ਤੇ ਵਧਾਈ ਦਿੱਤੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਰਾਹੀਂ ਭਾਰਤੀ ਹਾਕੀ ਟੀਮ ਚ ਸ਼ਾਮਲ ਸਿੱਖ ਖਿਡਾਰੀਆਂ ਆਕਾਸ਼ਦੀਪ ਸਿੰਘ, ਰੂਪਿੰਦਰ ਸਿੰਘ ਤੇ ਧਰਮਵੀਰ ਸਿੰਘ ਨੂੰ ਪਨੈਲ਼ਟੀ ਸ਼ੂਟ ਆਊਟ ਮੁਕਾਬਲੇ ‘ਚ ਸ਼ਾਨਦਾਰ ਪ੍ਰਦਰਸ਼ਨੀ ਕਰਨ ਤੇ ਉਚੇਚੇ ਤੌਰ ਤੇ ਵਧਾਈ ਦੇਂਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਨ੍ਹਾਂ ੁਿਖਡਾਰੀਆਂ ਦੀ ਹਾਕੀ ਵਿੱਚ ਚੰਗੀ ਕਾਰਗੁਜ਼ਾਰੀ ਸਦਕਾ ਹੀ ਸਿੱਖ ਕੌਮ ਤੇ ਪੂਰੇ ਭਾਰਤ ਦੇਸ਼ ਦਾ ਨਾਮ ਰੌਸ਼ਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਕੀ ਦੀ ਖੇਡ ਨੂੰ ਸੁਰਜੀਤ ਕਰਨ ਲਈ ਸਿੱਖੀ ਸਰੂਪ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਾਬਤ ਸੂਰਤ ਸਿੱਖ ਖਿਡਾਰੀਆਂ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਫਰੀਦਕੋਟ, ਫਤਹਿਗੜ੍ਹ ਸਾਹਿਬ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਤਿੰਨ ਅਕੈਡਮੀਆਂ ਵੀ ਖੋਲ੍ਹੀਆਂ ਗਈਆਂ ਹਨ। ਜਿਨ੍ਹਾਂ ‘ਚ ਹਾਕੀ ਵਿੱਚ ਦਿਲਚਸਪੀ ਰੱਖਣ ਵਾਲੇ ਖਿਡਾਰੀਆਂ ਨੂੰ ਫਰੀ ਵਿਦਿਆ ਦੇ ਨਾਲੁਨਾਲ ਹਾਕੀ ਦੀ ਫਰੀ ਟ੍ਰੇਨਿੰਗ, ਹਾਕੀ ਦੀ ਖੇਡ ਦਾ ਸਮਾਨ, ਸੰਤੁਲਿਤ ਖਾਣਾ ਅਤੇ ਰਿਹਾਇਸ਼ ਆਦਿ ਜਿਹੀਆਂ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਤੇ ਮੁਕਾਬਲੇ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਮੇਂੁਸਮੇਂ ਸਨਮਾਨਿਤ ਵੀ ਕੀਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਸਾਲ ਸਾਡੀਆਂ ਹਾਕੀ ਟੀਮਾਂ ਨੇ ਪੇਂਡੂ ਖੇਡਾਂ ‘ਚ ਪੰਜਾਬ ਵਿੱਚੋਂ ਪਹਿਲਾ ਸਥਾਨ ਅਤੇ ਸਬੁਜੂਨੀਅਰ ਨੈਸ਼ਨਲ ‘ਚ ਪੰਜਾਬ ਵੱਲੋਂ ਹਿੱਸਾ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਖਿਡਾਰੀ ਦੇਸ਼ ਦਾ ਸੁਨਹਿਰਾ ਭਵਿੱਖ ਹੁੰਦੇ ਹਨ ਅਤੇ ਖੇਡਾਂ ‘ਚ ਵਡਮੁੱਲੀਆਂ ਪ੍ਰਾਪਤੀਆਂ ਹਾਸਲ ਕਰਕੇ ਆਪਣੀ ਕੌਮ ਤੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਇਸ ਲਈ ਇਨ੍ਹਾਂ ਦੇ ਭਵਿੱਖ ਨੂੰ ਹੋਰ ਨਿਖਾਰਨ ਤੇ ਉੱਜਵਲਾ ਕਰਨ ਲਈ ਸਾਨੂੰ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ ਤੇ ਐਸੇ ਨਮੋਲ ਹੀਰਿਆਂ ਦੀ ਪਰਖ ਕਰਕੇ ਉਨ੍ਹਾਂ ਨੂੰ ਅੱਗੇ ਆਉਣ ਦੇ ਸੁਨਹਿਰੇ ਅਵਸਰ ਪ੍ਰਦਾਨ ਕਰਦੇ ਰਹਿਣਾ ਚਾਹੀਦਾ ਹੈ।