ਭੀਖੀ, 29 ਫਰਵਰੀ (ਪੰਜਾਬ ਪੋਸਟ – ਕਮਲ ਕਾਂਤ) – ਮੀਡੀਆ ਕਲੱਬ ਦਫ਼ਤਰ ਮਾਨਸਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ।ਜਿਸ ਵਿੱਚ ਸਮਾਜ
ਸੇਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਨੌਜਵਾਨ ਸੇਵਾ ਕਲੱਬ ਮਾਨਸਾ ਦੇ ਆਗੂ ਰਣਧੀਰ ਸਿੰਘ ਧੀਰਾ ਅਤੇ ਉਨ੍ਹਾਂ ਦੀ ਟੀਮ, ਸ਼ਿਵ ਅਰਾਧਨਾ ਸੇਵਾ ਮੰਡਲ ਮਾਨਸਾ, ਪਰਮੋਦ ਕੁਮਾਰ ਬੰਟੀ, ਰਾਧੇ ਸ਼ਾਮ ‘ਦਾ ਵੀ ਸਹਿਯੋਗ ਰਿਹਾ।ਇਸ ਮੌਕੇ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਗਰੀਬ ਬੇਸਹਾਰਾ ਪਰਿਵਾਰਾਂ ਲਈ ਮੀਡੀਆ ਕਲੱਬ ਵਲੋਂ ਸ਼ੁਰੂ ਕੀਤੀ ਮੁਹਿੰਮ ਬਹੁਤ ਹੀ ਸ਼ਲਾਘਾਯੋਗ ਹੈ।ਮੀਡੀਆ ਕਲੱਬ ਦੇ ਸਰਪ੍ਰਸਤ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਲੋੜਵੰਦ ਪਰਿਵਾਰਾਂ ਦੀ ਮਦਦ ਨੂੰ ਲਗਾਤਾਰ ਜਾਰੀ ਰੱਖਿਆ ਜਾਣਾ ਚਾਹੀਦਾ ਹੈ।ਸਮਾਜ ਸੇਵੀ ਅਤੇ ਪੱਤਰਕਾਰ ਬੀਰਬਲ ਧਾਲੀਵਾਲ ਨੇ ਕਿਹਾ ਕਿ ਉਹ ਹਰ ਮਹੀਨੇ ਪਰਿਵਾਰਾਂ ਦੀ ਗਿਣਤੀ ਵਿਚ ਵਾਧਾ ਕਰਦੇ ਰਹਿਣਗੇ।
ਇਸ ਮੌਕੇ ਕੁਲਜੀਤ ਸਿੰਘ ਸਿੱਧੂ ਲਾਲੀ ਮਾਨਸਾ ਬਲਜੀਤ ਸ਼ਰਮਾ ‘ਬਸੰਤ ਕੁਮਾਰ ਆਦਿ ਤੋਂ ਇਲਾਵਾ ਸਮਾਜ ਸੇਵੀ ਤੇ ਪੱਤਰਕਾਰ ਭਾਈਚਾਰਾ ਮੌਜੂਦ ਸੀ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media