ਭੀਖੀ, 1 ਮਾਰਚ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਬਰੇਟਾ ਦੇ ਨੇੜਲੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਦੇ ਗਰੀਬ ਦਲਿਤ ਪਰਿਵਾਰ ਦੇ ਗੁਰਸੇਵਕ ਸਿੰਘ (35 ਸਾਲ) ਨੇ ਖੁਦਕੁਸ਼ੀ ਕਰ ਲਈ ਹੈ।ਉਹ ਬੀਤੇ ਦਿਨ ਪਿੰਡ ਖੱਤਰੀਵਾਲਾ ਵਿਖੇ ਇੱਕ ਵਿਆਹ ਵਿੱਚ ਗਿਆ ਸੀ ਅਤੇ ਉਸ ਦੀ ਲਾਸ਼ ਕਿਸ਼ਨਗੜ੍ਹ ਅਤੇ ਖੱਤਰੀਵਾਲਾ ਸੂਏ ਵਾਲੇ ਕੱਚੇ ਰਸਤੇ ‘ਤੇ ਦਰੱਖਤ ਨਾਲ ਲਟਕਦੀ ਦੇਖੀ ਗਈ।ਰੌਲਾ ਪੈਣ ‘ਤੇ ਪਿੰਡ ਦਿਆਲਪੁਰਾ, ਖੱਤਰੀਵਾਲਾ ਅਤੇ ਕਿਸ਼ਨਗੜ੍ਹ ਦੇ ਲੋਕਾਂ ਨੇ ਇਕੱਠੇ ਹੋ ਕੇ ਬਰੇਟਾ ਪੁਲਿਸ ਨੂੰ ਜਾਣਕਾਰੀ ਦਿੱਤੀ।ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸਾਤਾ ਸਿੰਘ ਅਤੇ ਮ੍ਰਿਤਕ ਦੀ ਪਤਨੀ ਸੁਮਨਪ੍ਰੀਤ ਕੌਰ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।ਪਿੰਡ ਦੇ ਸਰਪੰਚ ਕੁਲਵੰਤ ਸਿੰਘ ਅਤੇ ਪੰਚਾਇਤ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media