Monday, November 9, 2026

ਗੁਰਮਤਿ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਨੇ ਸੰਗਤਾਂ ਨੂੰ ਕੀਤਾ ਨਿਹਾਲ

ਧੂਰੀ, 1 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਨਗਰ ਕੱਕੜਵਾਲ ਚੌਕ ਧੂਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ PPNJ0103202001550 ਸਾਲਾ ਜਨਮ ਦਿਹਾੜੇ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰੂ ਨਾਨਕ ਸਤਿਸੰਗ ਮੰਡਲ ਦੀ 50ਵੀਂ ਵਰ੍ਹੇਗੰਢ ਦੀ ਖੁਸ਼ੀ ਵਿੱਚ ਆਯੋਜਿਤ ਇਸ ਧਾਰਮਿਕ ਸਮਾਗਮ ਦੌਰਾਨ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਮਾਤਾ ਕੌਲਾ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਹ ਸਮਾਗਮ ਗੁਰੂ ਨਾਨਕ ਸਤਿਸੰਗ ਮੰਡਲ ਧੂਰੀ, ਸ਼੍ਰੀ ਸੁਖਮਣੀ ਸਾਹਿਬ ਸੇਵਾ ਸੁਸਾਇਟੀ ਅਤੇ ਭਾਈ ਘਨ੍ਹੱਈਆ ਸੇਵਾ ਦਲ ਧੂਰੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧੂਰੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਮੌਕੇ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਰਾਜਨੀਤਕ ਜਥੇਬੰਦੀਆਂ ਦੇ ਆਗੂ ਵੱਡੀ ਗਿਣਤੀ ‘ਚ ਹਾਜ਼ਰ ਸਨ।

Check Also

ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …