ਅੰਮ੍ਰਿਤਸਰ, 4 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਦਿਸ਼ਾਂ-ਰਿਦੇਸ਼ਾਂ ਅਨੁਸਾਰ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਅਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਪੰਜ ਮੈਂਬਰੀ ਟੀਮ ਜੰਮੂ-ਕਸ਼ਮੀਰ ਵਿੱਚ ਹੜ੍ਹਾਂ ਨਾਲ ਹੋਏ ਜਾਨੀ ਤੇ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਵਾਨਾ ਹੋਈ। ਇਸ ਟੀਮ ਨੂੰ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਰਵਾਨਾ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਨੇ ਵੀ ਅੱਜ ਸਾਡੇ ਨਾਲ ਜਾਣਾ ਸੀ ਪਰੰਤੂ ਕੁਝ ਜ਼ਰੂਰੀ ਪੰਥਕ ਰੁਝੇਵਿਆਂ ਕਾਰਨ ਉਹ ਅੱਜ ਨਹੀਂ ਜਾ ਸਕੇ ਤੇ ਉਹ 6.10.2014 ਨੂੰ ਚੰਡੀਗੜ੍ਹ ਤੋਂ ਸ੍ਰੀਨਗਰ ਲਈ ਰਵਾਨਾ ਹੋਣਗੇ। ਇਸ ਟੀਮ ਨਾਲ ਸ. ਸੁਖਜਿੰਦਰ ਸਿੰਘ ਜੇ. ਈ., ਸ. ਬਲਜਿੰਦਰ ਸਿੰਘ ਬੱਦੋਵਾਲ, ਸ. ਲਖਵਿੰਦਰ ਸਿੰਘ ਤੇ ਸ. ਅੰਮ੍ਰਿਤਪਾਲ ਸਿੰਘ ਵੀ ਰਵਾਨਾ ਹੋਏ।
ਸ. ਬੇਦੀ ਨੇ ਦੱਸਿਆ ਕਿ ਪਿਛਲੇ ਦਿਨੀਂ ਜਦੋਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ-ਕਸ਼ਮੀਰ ਦੌਰੇ ਦੌਰਾਨ ਸ੍ਰੀਨਗਰ ਦੇ ਇਲਾਕਿਆਂ ਦਾ ਦੌਰਾ ਕਰਨ ਗਏ ਸਨ ਤਾਂ ਉਥੋਂ ਦੇ ਵਸਨੀਕਾਂ ਨੇ ਮੁੜ ਵਸੇਬੇ ਲਈ ਬੇਨਤੀ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਹ ਪੰਜ ਮੈਂਬਰੀ ਕਮੇਟੀ ਜੰਮੂ-ਕਸ਼ਮੀਰ ਵਿਖੇ ਹੋਏ ਜਾਨੀ-ਮਾਲੀ ਨੁਕਸਾਨ ਦਾ ਜਾਇਜ਼ਾ ਲਵੇਗੀ ਤੇ ਨਾਲ-ਨਾਲ ਹੀ ਜਿਨ੍ਹਾਂ ਪ੍ਰੀਵਾਰਾਂ ਦੇ ਘਰ ਢਹਿ-ਢੇਰੀ ਹੋ ਹੋਏ ਹਨ ਜਾਂ ਰੀਪੇਅਰ ਦੀ ਜ਼ਰੂਰਤ ਹੈ ਉੇਸ ਬਾਰੇ ਰੀਪੋਰਟ ਤਿਆਰ ਕਰਕੇ ਪ੍ਰਧਾਨ ਸਾਹਿਬ ਸ਼੍ਰੋਮਣੀ ਕਮੇਟੀ ਦੇ ਸਪੁਰਦ ਕਰੇਗੀ। ਉੇਨ੍ਹਾਂ ਕਿਹਾ ਕਿ ਰੀਪੋਰਟ ਉਪਰੰਤ ਪ੍ਰਧਾਨ ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਅਗਲੇ ਨਿਰਦੇਸ਼ਾਂ ਅਨੁਸਾਰ ਜਿਥੋਂ ਤੀਕ ਸੰਭਵ ਹੋ ਸਕਿਆ ਉਥੋਂ ਦੇ ਲੋਕਾਂ ਦੇ ਮੁੜ ਵਸੇਵੇ ਲਈ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਪਣੇ ਇਸ ਕਸ਼ਮੀਰ ਦੋਰੇ ਦੌਰਾਨ ਜਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਤੋਰ ਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਜਨਾਬ ਉਮਰ ਅਬਦੁੱਲਾ ਤੇ ਗਵਰਨਰ ਸ੍ਰੀ ਨਰਿੰਦਰ ਨਾਥ ਵੋਹਰਾ ਨੂੰ ਮਿਲਕੇ ਜੰਮੂ-ਕਸ਼ਮੀਰ ਦੇ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਜਾਣੂ ਕਰਵਾਇਆ ਸੀ ਤੇ ਸਿੱਖ ਭਾਈਚਾਰੇ ਦੇ ਜੋ ਲੋਕ ਉਥੇ ਰਹਿ ਰਹੇ ਹਨ ਉਨ੍ਹਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਅਪੀਲ ਵੀ ਕੀਤੀ ਸੀ। ਇਸ ਮੌਕੇ ਸ. ਇੰਦਰ ਮੋਹਨ ਸਿੰਘ ਅਨਜਾਣ ਸੁਪਰਵਾਈਜ਼ਰ ਪਬਲੀਸਿਟੀ, ਸ. ਜਤਿੰਦਰ ਸਿੰਘ ਸੂਚਨਾ ਅਧਿਕਾਰੀ ਏਅਰ ਪੋਰਟ ਤੇ ਸ. ਕੁਲਦੀਪ ਸਿੰਘ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …