ਸੀ.ਸੀ.ਟੀ.ਵੀ ਕੈਮਰੇ ਲਗਾਉਣ ਲਈ 5 ਲੱਖ ਦੇਣ ਦਾ ਕੀਤਾ ਐਲਾਨ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਵੱਲੋਂ ਪਿਛਲੇ ਦਿਨੀਂ ਪ੍ਰਤਾਪ ਬਾਜ਼ਾਰ ਵਿਖੇ
ਹੋਈਆਂ ਚੋਰੀਆਂ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ।ਉਨ੍ਹਾਂ ਦੇ ਨਾਲ ਡੀ.ਸੀ.ਪੀ ਜਗਮੋਹਨ ਸਿੰਘ, ਏ.ਡੀ.ਸੀ.ਪੀ ਹਰਪਾਲ ਸਿੰਘ ਅਤੇ ਹਰਜੀਤ ਸਿੰਘ ਵੀ ਸਨ।
ਸੋਨੀ ਨੇ ਪਿਛਲੇ ਦਿਨੀਂ ਹੋਈਆਂ ਚੋਰੀਆਂ ਦੇ ਸਬੰਧ ਵਿੱਚ ਪੀੜਤ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਚੋਰਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗਿ੍ਰਫਤਾਰ ਕੀਤਾ ਜਾਵੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਸ ਇਲਾਕੇ ਵਿੱਚ ਗਸ਼ਤ ਵਧਾਉਣ ਦੇ ਨਿਰਦੇਸ਼ ਵੀ ਦਿੱਤੇ।ਸੋਨੀ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਪ੍ਰਤਾਪ ਬਾਜ਼ਾਰ ਵਿਖੇ ਲੱਗਣ ਵਾਲੇ ਸੀ.ਸੀ.ਟੀ.ਵੀ ਕੈਮਰਿਆਂ ਲਈ 5 ਲੱਖ ੈ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਕੌਸਲਰ ਮਹੇਸ਼ ਖੰਨਾ, ਸੁਨੀਲ ਕੁਮਾਰ ਕਾਉਂਟੀ, ਸੁਰਿੰਦਰ ਕੁਮਾਰ ਛਿੰਦਾ, ਸੰਦੀਪ ਮਹਿਰਾ, ਸੰਜੈ ਸੇਠ, ਏ.ਸੀ.ਪੀ ਸੁਖਜਿੰਦਰ ਭੱਲਾ, ਗਿੰਨੀ ਭਾਟੀਆ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਵਾ ਵਾਸੀ ਹਾਜ਼ਰ ਸਨ।
Punjab Post Daily Online Newspaper & Print Media