ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚੱਲ ਰਹੀਆਂ ਵੱਖ-ਵੱਖ ਸੰਸਥਾਵਾਂ ਦੇ ‘5 ਵੇਂ ਸਲਾਨਾ ਯੂਥ
ਫ਼ੈਸਟੀਵਲ2020’ ਮੌਕੇ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੀ ਵਿਦਿਆਰਥਣਾਂ ਨੇ ਰੰਗੋਲੀ ’ਚ ਸ਼ਾਨਦਾਰ ਰੰਗਾਂ ਦੇ ਸੁਮੇਲ ਨੂੰ ਤਿਆਰ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਐਚ. ਬੀ. ਸਿੰਘ ਨੇ ਉਕਤ ਵਿਦਿਆਰਥਣ ਦੀ ਇਸ ਉਪਲਬੱਧੀ ’ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਉਕਤ ਯੁਵਕ ਮੇਲਾ ਕਰਵਾਇਆ ਗਿਆ।ਜਿਸ ਵਿਚ ਕਾਲਜ ਦੇ ਵਿਦਿਆਰਥੀਆਂ ਨੇ ਰੰਗੋਲੀ, ਮਹਿੰਦੀ, ਪੋਸਟਰ ਮੇਕਿੰਗ, ਕੌਲਾਜ ਮੇਕਿੰਗ, ਸਕਿੱਟ, ਮੋਨੋਐਕਟਿੰਗ, ਡਾਂਸ, ਕਵਿਤਾ ਉਚਾਰਨ ਅਤੇ ਵੱਖ-ਵੱਖ ਮੁਕਾਬਲਿਆਂ ’ਚ ਭਾਗ ਲਿਆ।ਬੀ.ਏ ਭਾਗ ਚੌਥਾ ਦੀ ਵਿਦਿਆਰਥਣ ਪ੍ਰਭਜੀਤ ਕੌਰ ਨੇ ਰੰਗੋਲੀ ’ਚੋਂ ਦੂਜਾ ਸਥਾਨ ਹਾਸਲ ਕੀਤਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media