ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁਮੰਤਵੀ ਇੰਡੋਰ ਸਟੇਡੀਅਮ ਵਿਖੇ ਸਮਾਪਤ ਹੋਏ 2 ਦਿਨਾਂ ਪੁਰਸ਼ ਵਰਗ ਦੇ ਦੋ ਦਿਨ੍ਹਾਂ ਇੰਟਰਕਾਲਜ ਆਰਟਿਸਟਿਕ ਜਿਮਨਾਸਟਿਕ ਮੁਕਾਬਲਿਆਂ ਦਾ ਚੈਂਪੀਅਨ ਤਾਜ ਖਾਲਸਾ ਕਾਲਜ ਦੇ ਸਿਰ ਸੱਜਿਆ।ਵੀ.ਸੀ ਪ੍ਰੋਫੈਸਰ ਡਾ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ ਡਾ. ਸੁਖਦੇਵ ਸਿੰਘ ਦੀ ਅਗਵਾਈ ‘ਚ ਆਯੋਜਿਤ ਇਸ ਖੇਡ ਪ੍ਰਤੀਯੋਗਤਾ ਦਾ ਸ਼ੁਭਆਰੰਭ ਜੀ.ਐਨ.ਡੀ.ਯੂ ਦੇ ਡਾਇਰੈਕਟਰ ਸਪੋਰਟਸ ਪ੍ਰੋਫਸਰ ਡਾ. ਸੁਖਦੇਵ ਸਿੰਘ ਨੇ ਖਿਡਾਰਨਾਂ ਨਾਲ ਜਾਣ-ਪਛਾਣ ਕਰਕੇ ਕੀਤਾ।ਖਾਲਸਾ ਕਾਲਜ ਅੰਮ੍ਰਿਤਸਰ ਪਹਿਲੇ, ਐਸ.ਐਸ.ਐਮ ਦੀਨਾ ਨਗਰ ਗੁਰਦਾਸਪੁਰ ਦੂਜ਼ੇ ਤੇ ਐਲ.ਕੇ.ਸੀ ਜਲੰਧਰ ਤੀਜੇ ਸਥਾਨ ‘ਤੇ ਰਹੇ।ਜੇਤੂਆਂ ਨੂੰ ਇਨਾਮ ਤਕਸੀਮ ਕਰਨ ਦੀ ਰਸਮ ਜੀ.ਐਨ.ਡੀ.ਯੂ ਦੇ ਸਹਾਇਕ ਡਿਪਟੀ ਡਾਇਰੈਕਟਰ ਸਪੋਰਟਸ ਕੰਵਰਮਨਦੀਪ ਸਿੰਘ ਐਲ.ਕੇ.ਸੀ ਦੇ ਡਾਇਰੈਕਟਰ ਸਪੋਰਟਸ ਜਸਪਾਲ ਸਿੰਘ ਨੇ ਸਾਂਝੇ ਤੌਰ ‘ਤੇ ਅਦਾ ਕੀਤੀ।ਉਨ੍ਹਾਂ ਕਿਹਾ ਕਿ ਜੀ.ਐਨ.ਡੀ.ਯੂ ਦਾ ਖੇਡ ਖੇਤਰ ਤੇਜੀ ਨਾਲ ਅੱਗੇ ਵੱਧ ਰਿਹਾ ਹੈ।
ਇਸ ਮੌਕੇ ਐਲ.ਕੇ.ਸੀ ਦੇ ਡਾਇਰੈਕਟਰ ਸਪੋਰਟਸ ਪ੍ਰੋਫੈਸਰ ਡਾ. ਜਸਪਾਲ ਸਿੰਘ, ਦਲਜੀਤ ਸਿੰਘ, ਕੋਚ ਨੀਤੂ ਬਾਲਾ, ਕੋਚ ਦਵਿੰਦਰ ਸਿੰਘ, ਕੋਚ ਰਾਜਵਿੰਦਰ ਕੌਰ, ਕੋਚ ਬਚਨਪਾਲ ਸਿੰਘ, ਕੋਚ ਨਰਪਿੰਦਰ ਸਿੰਘ ਕੋਚ ਰਜਨੀ ਸੈਣੀ, ਪੂਜਾ ਸ਼ਰਮਾ, ਐਡਵੋਕੇਟ ਸਿਮਰਨਜੋਤ ਕੌਰ, ਮਹਿਕ ਕੇਜਰੀਵਾਲ, ਸਵਿਤਾ ਸ਼ਰਮਾ, ਮੁੱਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਵਡਾਲੀ, ਬਿੱਟੂ ਮਾਹਲ, ਜੀ.ਐਸ ਸੰਧੂ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …