Sunday, September 20, 2026

ਹਾਕੀ ਉਲੰਪੀਅਨ ਬਲਬੀਰ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਜੋਗਿੰਦਰ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਹਾਕੀ ਉਲੰਪੀਅਨ ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ Longowal4ਅਥਲੈਟਿਕਸ ਦੇ ਸਾਬਕਾ ਚੀਫ ਕੋਚ ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਕੌਮ ਦਾ ਨਾਮ ਰੌਸ਼ਨ ਕੀਤਾ।ਬਲਬੀਰ ਸਿੰਘ ਵੱਲੋਂ ਹਾਕੀ ਖੇਡ ਵਿਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।ਉਨ੍ਹਾਂ ਨੇ ਭਾਰਤੀ ਹਾਕੀ ਟੀਮ ਵਿਚ ਹੁੰਦਿਆਂ ਕਈ ਪ੍ਰਾਪਤੀਆਂ ਕੀਤੀਆਂ।ਬਲਬੀਰ ਸਿੰਘ ਨਵੇਂ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਰੋਣਾਚਾਰੀਆ ਐਵਾਰਡੀ ਜੋਗਿੰਦਰ ਸਿੰਘ ਸੈਣੀ ਨੂੰ ਵੀ ਸਿੱਖ ਕੌਮ ਦਾ ਮਾਣ ਦੱਸਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ।ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਦੇ ਚਲਾਣੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਡੂੰਘੇ ਅਫ਼ਸੋਸ ਪ੍ਰਗਟਾਵਾ ਕਰਦੀ ਹੈ ਅਤੇ ਪਰਿਵਾਰ ਨਾਲ ਹਮਦਰਦੀ ਰੱਖਦੀ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …