Sunday, December 22, 2024

ਪਾਕਿਸਤਾਨ ਸਰਕਾਰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰੇ, ਦਹਿਸ਼ਤ ਦੇ ਸਾਏ ਹੇਠ ਜੀਅ ਰਹੇ ਨੇ ਸਿੱੱਖ- ਜਥੇਦਾਰ ਅਵਤਾਰ ਸਿੰਘ

ਪਟਨਾ ਵਿਖੇ ਰਾਵਣ ਦਹਿਨ ਸਮੇਂ ਹੋਈ ਘਟਨਾ ਲਈ ਵੀ ਕੀਤਾ ਦੁੱਖ ਪ੍ਰਗਟ

Avtar Singh SGPCਅੰਮ੍ਰਿਤਸਰ, 4 ਅਕਤੂਬਰ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਰਕਾਰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ: ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਕੀਤਾ। ਜਥੇ: ਅਵਤਾਰ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪਾਕਿਸਤਾਨ ਦੇ ਪੇਸ਼ਾਵਰ, ਪਖਤੂਨੇ ਤੇ ਵੱਖ-ਵੱਖ ਸ਼ਹਿਰਾਂ ਵਿੱਚ ਦਹਿਸ਼ਤਗਰਦਾਂ ਵੱਲੋਂ ਸਿੱਖਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਸਿੱਖ ਆਪਣਾ ਕੰਮ-ਕਾਜ ਵੀ ਠੀਕ ਤਰ੍ਹਾਂ ਨਾਲ ਨਹੀਂ ਕਰ ਸਕਦੇ। ਉੇਨ੍ਹਾਂ ਕਿਹਾ ਕਿ ਪਿਛਲੇ 18 ਮਹਿਨਿਆਂ ਵਿੱਚ ਤਕਰੀਬਨ 8 ਤੋਂ ਉੱਪਰ ਸਿੱਖਾਂ ਦੀ ਮੌਤ ਹੋ ਚੁੱਕੀ ਹੈ ਜੋ ਅਤਿ ਨਿੰਦਨਯੋਗ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਰਹਿ ਰਹੇ ਸਿੱਖ ਆਪਣੇ ਆਪ ਨੂੰ ਅਣਸੁਰੱਖਿਤ ਮਹਿਸੂਸ ਕਰ ਰਹੇ ਹਨ ਤੇ ਡਰ ਦੇ ਕਾਰਣ ਉਹ ਆਪਣੇ ਬੱਚੇ-ਬੱਚੀਆਂ ਨੂੰ ਸਕੂਲਾਂ-ਕਾਲਜਾਂ ਵਿੱਚ ਵੀ ਨਹੀਂ ਭੇਜ ਰਹੇ। ਉਨ੍ਹਾਂ ਕਿਹਾ ਕਿ ਉਥੇ ਰਹਿ ਰਹੇ ਸਿੱਖਾਂ ਦੇ ਕਾਰੋਬਾਰ ਦਹਿਸ਼ਤ ਕਾਰਣ ਬਿਲਕੁਲ ਖਤਮ ਹੋਣ ਜਾ ਰਹੇ ਹਨ ਤੇ ਉਹ ਆਰਥਿਕ ਮੰਦੀ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੈ ਅਤੇ ਉਨ੍ਹਾਂ ਦੀ ਇਸ ਅਸਥਾਨ ਨਾਲ ਆਸਥਾ ਜੁੜੀ ਹੈ। ਪਰੰਤੂ ਦਹਿਸ਼ਤ ਦੇ ਮਾਹੌਲ ਨਾਲ ਬਹੁਤ ਸਾਰੇ ਸਿੱਖ ਆਪਣੇ ਧਾਰਮਿਕ ਅਸਥਾਨ ਤੇ ਨਤਮਸਤਤਿਕ ਹੋਣ ਵੀ ਨਹੀਂ ਜਾ ਸਕਦੇ।
ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੱਖ ਸਮੁਦਾਏ ਦੇ ਪਾਕਿਸਤਾਨ ਵਿੱਚ ਰਹਿ ਰਹੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰੇ ਤੇ ਦਹਿਸ਼ਤ ਦੇ ਸਾਏ ਹੇਠ ਜੀਅ ਰਹੇ ਲੋਕਾਂ ਨੂੰ ਸ਼ਾਂਤੀ ਨਾਲ ਆਪਣਾ ਕਾਰੋਬਾਰ ਕਰਨ ਅਤੇ ਬੱਚਿਆਂ ਦੇ ਭਵਿੱਖ ਸੁਧਾਰਨ ਲਈ ਸਹਾਇਤਾ ਪ੍ਰਦਾਨ ਕਰਵਾਏ।
ਜਥੇਦਾਰ ਅਵਤਾਰ ਸਿੰਘ ਨੇ ਬਿਹਾਰ ਦੀ ਰਾਜਧਾਨੀ ਪਟਨਾ ਦੇ ਗਾਂਧੀ ਮੈਦਾਨਵਿੱਚ ਰਾਵਣ ਦਹਿਨ ਸਮੇਂ ਮਾਰੇ ਗਏ ਵਿਅਕਤੀਆਂ ਤੇ ਜਖ਼ਮੀਆਂ ਪ੍ਰਤੀ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਉਹ ਮ੍ਰਿਤਕਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਉਨ੍ਹਾਂ ਅਰਦਾਸ ਕਰਦਿਆਂ ਕਿਹਾ ਕਿ ਸਤਿਗੁਰੂ ਪਾਤਸ਼ਾਹ ਜਖ਼ਮੀ ਹੋਏ ਵਿਅਕਤੀਆਂ ਨੂੰ ਜਲਦੀ ਸਿਹਤਯਾਬ ਕਰਨ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply