ਲੌਂਗੋਵਾਲ, 2 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਯੂ.ਐਸ.ਏ ਤੋਂ ਜਨਰਲ ਸਕੱਤਰ ਭੁਪਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਫਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਤੇ ਸਾਰਿਆਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਸਿਧਾਂਤਕ ਲੜਾਈ ਵਿੱਚ ਉਨਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ। ਢੀਂਡਸਾ ਦੀ ਰਿਹਾਇਸ ਵਿਖੇ ਭੁਪਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਅਮਰੀਕਾ ਦੀ ਬਹੁਤੀ ਸੰਗਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਨਕਾਰ ਚੁੱਕੀ ਹੈ।ਉਂਜ਼ ਵੀ ਬੇਅਦਬੀ ਦੀਆਂ ਘਟਨਾਵਾਂ ਮਗਰੋਂ ਵੱਡੀ ਗਿਣਤੀ ਸੰਗਤ ਵਿੱਚ ਅਕਾਲੀ ਦਲ ਨਾਲ ਨਰਾਜ਼ਗੀ ਚੱਲ ਰਹੀ ਸੀ।ਢੀਂਡਸਾ ਦੀ ਅਗਵਾਈ ਹੇਠ ਸਿੱਖ ਸੰਗਤ ਸਿਧਾਂਤਕ ਤੌਰ ‘ਤੇ ਅਕਾਲੀ ਦਲ ਨੂੰ ਪੁਰਾਣੀਆਂ ਰਵਾਇਤਾਂ `ਤੇ ਤੋਰਨ ਲਈ ਮੁੜ ਜੁੜਣ ਲੱਗ ਗਈ ਹੈ।ਵਿਚਾਰ ਵਟਾਦਰੇ ਮਗਰੋਂ ਸੁਖਦੇਵ ਸਿੰਘ ਢੀਂਡਸਾ ਨੇ ਸਿਧਾਂਤਕ ਲੜਾਈ ਲਈ ਵਿੱਢੇ ਸੰਘਰਸ਼ ਵਿੱਚ ਭੁਪਿੰਦਰ ਸਿੰਘ ਖਾਲਸਾ ਯੂ.ਐਸ.ਏ ਨੂੰ ਅਮਰੀਕਾ ਦਾ ਕੋਆਰਡੀਨੇਟਰ ਨਾਮਜ਼ਦ ਕੀਤਾ।ਪਰਮਿੰਦਰ ਸਿੰਘ ਢੀਡਸਾ ਨੇ ਭੁਪਿੰਦਰ ਸਿੰਘ ਖਾਲਸਾ ਦੀ ਅਗਵਾਈ ਵਿੱਚ ਆਏ ਵਫਦ ਦਾ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ, ਹਰਨੇਕ ਸਿੰਘ, ਹਰਿੰਦਰ ਸਿੰਘ ਤੋਂ ਇਲਾਵਾ ਰਜਿੰਦਰ ਸਿੰਘ ਕਾਂਝਲਾ, ਜਥੇਦਾਰ ਗੁਰਬਚਨ ਸਿੰਘ ਬਚੀਅਮਨਬੀਰ ਸਿੰਘ ਚੈਰੀ, ਸਤਗੁਰ ਸਿੰਘ ਨਮੋਲ, ਹਰਪ੍ਰੀਤ ਸਿੰਘ ਢੀਂਡਸਾ, ਸੁਖਪਾਲ ਸਰਮਾ, ਮਹੀਪਾਲ ਭੂਲਣ, ਜਸਵਿੰਦਰ ਸਿੰਘ ਖਾਲਸਾ ਅਤੇ ਗੁਰਮੀਤ ਸਿੰਘ ਜੌਹਲ ਵੀ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …