ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਸਥਾਨਕ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ 12330 ਵਰਗ ਫੁੱਟ `ਚ 4.82 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਲੜਕਿਆਂ ਦੇ ਹੋਸਟਲ ਦੀ ਇਮਾਰਤ ਦੀ ਨੀਂਹ ਰੱਖੀ।ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ 84 ਵਿਦਿਆਰਥੀਆਂ ਲਈ ਤਿਆਰ ਕੀਤੀ ਜਾ ਰਹੀ ਹੋਸਟਲ ਦੀ ਇਸ 4 ਮੰਜਿਲਾ ਇਮਾਰਤ ਵਿੱਚ ਉਨ੍ਹਾਂ ਦੀ ਲੋੜ ਮੁਤਾਬਕ ਹਰ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।
ਇਸ ਮੌਕੇ ਟਾਟਾ ਮੈਮੋਰੀਅਲ ਸੈਂਟਰ ਦੇ ਡਾਇਰੈਕਟਰ ਡਾ. ਰਾਜਨ ਬਾਦਵੇ, ਲੋਕ ਨਿਰਮਾਣ ਵਿਭਾਗ ਦੇ ਮੁੱਖ ਇੰਜੀਨੀਅਰ ਵੀ.ਐਸ ਢੀਂਡਸਾ, ਐਸ.ਪੀ ਸ਼ਰਨਜੀਤ ਸਿੰਘ, ਡੀ.ਐਸ.ਪੀ ਸਤਪਾਲ ਸ਼ਰਮਾ ਸਮੇਤ ਹਸਪਤਾਲ ਦਾ ਸਟਾਫ਼ ਤੇ ਪਤਵੰਤੇ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …