Sunday, December 22, 2024

ਕਪੂਰਥਲਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਜਲਦ – ਓਮ ਪ੍ਰਕਾਸ਼ ਸੋਨੀ

ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ

ਕਪੂਰਥਲਾ, 3 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ, ਸੁਤੰਤਰਤਾ ਸੰਗਰਾਮੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ PPNJ0303202006ਅੱਜ ਇਥੇ ਕਿਹਾ ਕਿ ਕਪੂਰਥਲਾ ਵਿਖੇ ਮੈਡੀਕਲ ਕਾਲਜ ਖੋਲ੍ਹਣ ਦੇ ਐਲਾਨ ਨੂੰ ਜਲਦ ਹੀ ਹਕੀਕੀ ਰੂਪ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।ਉਨ੍ਹਾਂ ਕਿਹਾ ਕਿ ਇਹ ਮੈਡੀਕਲ ਕਾਲਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਕ ਤਰ੍ਹਾਂ ਨਾਲ ਜ਼ਿਲ੍ਹੇ ਅਤੇ ਨਾਲ ਲੱਗਦੇ ਇਲਾਕਿਆਂ ਨੂੰ ਮਿਲਿਆ ਇਕ ਵੱਡਾ ਤੋਹਫ਼ਾ ਹੈ।ਇਸ ਨਾਲ ਸਿਹਤ ਸਹੂਲਤਾਂ ਵਿਚ ਇਕ ਕ੍ਰਾਂਤੀਕਾਰੀ ਤਬਦੀਲੀ ਆਵੇਗੀ।ਉਨ੍ਹਾਂ ਕਪੂਰਥਲਾ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜ਼ਿਲ੍ਹੇ ਦੀ ਇਕ ਵੱਡੀ ਪ੍ਰਾਪਤੀ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਇਕੋ-ਇਕ ਟੀਚਾ ਪੰਜਾਬ ਦਾ ਸਰਵਪੱਖੀ ਵਿਕਾਸ ਕਰਨਾ ਹੈ, ਜਿਸ ਲਈ ਜੀਅ-ਤੋੜ ਕੋਸ਼ਿਸ਼ਾਂ ਜਾਰੀ ਹਨ।ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਖੇਤਰ ਨੂੰ ਵੀ ਇਸ ਵਾਰ ਦੇ ਬਜਟ ਵਿਚ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ, ਜਿਸ ਨਾਲ ਸਬੰਧਤ ਉਦਯੋਗਾਂ ਅਤੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ।
              ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ, ਐਸ.ਐਸ.ਪੀ ਸਤਿੰਦਰ ਸਿੰਘ ਅਤੇ ਵਿਧਾਇਕਾਂ ਨਵਤੇਜ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਦੀ ਮੌਜੂਦਗੀ ਵਿਚ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਮੈਂਬਰਾਂ ਨੂੰ ਕਿਹਾ ਕਿ ਉਹ ਆਪਣੇ ਇਲਾਕਿਆਂ ਨਾਲ ਸਬੰਧਤ ਸ਼ਿਕਾਇਤਾਂ ਲਿਖਤੀ ਤੌਰ ’ਤੇ ਜ਼ਿਲ੍ਹਾ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ, ਤਾਂ ਜੋ ਇਨ੍ਹਾਂ ਦਾ ਸੁਚਾਰੂ ਢੰਗ ਨਾਲ ਸਥਾਈ ਤੌਰ ’ਤੇ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।ਕਲੋਨਾਈਜ਼ਰ ਖਿਲਾਫ਼ ਆਈ ਇਕ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਬਿਜਲੀ, ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾਉਣ ਵਾਲੇ ਕਲੋਨਾਈਜ਼ਰਾਂ ਖਿਲਾਫ਼ ਕੇਸ ਦਰਜ ਕੀਤੇ ਜਾਣ।ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਸੁਖਪਾਲ ਸਿੰਘ ਖਹਿਰਾ ਤੋਂ ਇਲਾਵਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਆਪਣੇ ਇਲਾਕਿਆਂ ਨਾਲ ਸਬੰਧਤ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ।
              ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਨੂਪ ਕੱਲ੍ਹਣ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ.ਡੀ.ਐਮ ਵਰਿੰਦਰ ਪਾਲ ਸਿੰਘ ਬਾਜਵਾ, ਡਾ. ਚਾਰੂਮਿਤਾ, ਗੁਰਵਿੰਦਰ ਸਿੰਘ ਜੌਹਲ ਤੇ ਰਣਦੀਪ ਸਿੰਘ ਹੀਰ, ਸ੍ਰੀਮਤੀ ਨਵਨੀਤ ਕੌਰ ਬੱਲ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …