ਅੰਮ੍ਰਿਤਸਰ, 3 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਲਕੀਤ ਸਿੰਘ ਬਹਿੜਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਦੀ ਜ਼ਿੰਮੇਵਾਰੀ ਸੌਂਪੀ ਹੈ।29 ਫ਼ਰਵਰੀ ਨੂੰ ਸੇਵਾ ਮੁਕਤ ਹੋਏ ਸੁਪਰਡੈਂਟ ਸਤਨਾਮ ਸਿੰਘ ਦੀ ਥਾਂ ਬਹਿੜਵਾਲ ਨੂੰ ਕੰਮ-ਕਾਜ ਦਿੱਤਾ ਗਿਆ ਹੈ।ਉਨਾਂ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਅਹੁਦੇ ਦਾ ਕਾਰਜ ਸੰਭਾਲ ਲਿਆ ਹੈ।ਉਨ੍ਹਾਂ ਨੂੰ ਇਸ ਸਮੇਂ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸੱਜਣ ਸਿੰਘ ਬੱਜੂਮਾਨ, ਸੁਖਵਰਸ਼ ਸਿੰਘ ਪੰਨੂ, ਪਰਮਜੀਤ ਸਿੰਘ ਖਾਲਸਾ ਬਰਨਾਲਾ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ, ਤੇਜਿੰਦਰ ਸਿੰਘ ਪੱਡਾ, ਸਤਿੰਦਰ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਹਰਜੀਤ ਸਿੰਘ ਲਾਲੂਘੁੰਮਣ, ਗੁਰਮੀਤ ਸਿੰਘ ਬੁੱਟਰ, ਨਿਸ਼ਾਨ ਸਿੰਘ, ਸਿਮਰਜੀਤ ਸਿੰਘ ਕੰਗ ਆਦਿ ਮੌਜੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …