ਲੁਧਿਆਣਾ, 3 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਪਿਛਲੀ ਸਰਕਾਰ
ਵਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ) ਉਪਰ ਵਾਈਟ ਪੇਪਰ ਤਿਆਰ ਹੈ ਪਰ ਇਸ ਨੂੰ ਵਿਧਾਨ ਸਭਾ ਦੇ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾ ਇਸ ਉਪਰ ਅਜੇ ਹੋਰ ਕੰਮ ਦੀ ਲੋੜ ਹੈ।
ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਬਜ਼ਟ ‘ਤੇ ਚੱਲ ਰਹੀ ਬਹਿਸ ਵਿੱਚ ਦਖਲ ਦਿੰਦਿਆਂ ਕਿਹਾ ਕਿ ਉਨਾਂ ਕੋਲ ਵਾਈਟ ਪੇਪਰ ਦਾ ਡਰਾਫਟ ਤਿਆਰ ਹੈ।
ਡਰਾਫਟ ਦਸਤਾਵੇਜ਼ ਨੂੰ ਦਿਖਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਕਿਸਾਨਾਂ ਤੇ ਉਦਯੋਗਾਂ ਨੂੰ ਸਬਸਿਡੀ ਉਤੇ ਬਿਜਲੀ ਦੇਣ ਦੇ ਨਾਲ-ਨਾਲ ਘਰੇਲੂ ਖੱਪਤਕਾਰਾਂ ਨੂੰ ਕਿਫਾਇਤੀ ਦਰਾਂ ਉਤੇ ਬਿਜਲੀ ਦੇਣ ਲਈ ਵੀ ਵਚਨਬੱਧ ਹੈ।ਉਨਾਂ ਕਿਹਾ ਕਿ ਇਸ ਮੰਤਵ ਲਈ ਮੌਜੂਦਾ ਪੀ.ਪੀ.ਏ ਡੂੰਘਾਈ ਵਿੱਚ ਘੋਖਣੇ ਬਣਦੇ ਹਨ।
ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਇਸ ਸਾਲ ਜਨਵਰੀ ਮਹੀਨੇ ਐਲਾਨ ਕੀਤਾ ਸੀ ਕਿ ਅਕਾਲੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਪ੍ਰਾਈਵੇਟ ਭਾਈਵਾਲਾਂ ਨਾਲ ਦਸਤਖਤ ਕੀਤੇ ਪੀ.ਪੀ.ਏਜ਼ ਦੀ ਕਥਿਤ ਧੋਖਾਧੜੀ ਦਾ ਪਰਦਾਫਾਸ਼ ਕਰਨ ਲਈ ਉਨਾਂ ਦੀ ਸਰਕਾਰ ਵਾਈਟ ਪੇਪਰ ਲੈ ਕੇ ਆਵੇਗੀ।ਉਨਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਦਸਤਖਤ ਕੀਤੇ ਪੀ.ਪੀ.ਏ, ਸਾਰੇ ਦਸਤਾਵੇਜ਼ ਅਤੇ ਉਨਾਂ ਵਲੋਂ ਸਥਾਪਿਤ ਕੀਤੇ ਪਾਵਰ ਪਲਾਂਟਾਂ ਦਾ ਖੁਲਾਸਾ ਕੀਤਾ ਜਾਵੇਗਾ, ਜਿਸ ਨਾਲ ਸੂਬੇ ‘ਤੇ ਬੇਲੋੜਾ ਬੋਝ ਪਿਆ ਹੈ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media