Friday, November 22, 2024

ਕਰੋਨਾਵਾਇਰਸ ਬਾਰੇ ਰੈਜੀਡੈਂਟ ਕਮਿਸ਼ਨਰ ਵਲੋਂ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ

ਮਾਹਿਰ ਡਾਕਟਰਾਂ ਵਲੋਂ ਦੱਸੀਆਂ ਸਾਵਧਾਨੀਆਂ ਨੂੰ ਅਮਲ ‘ਚ ਲਿਆਉਣ ਲਈ ਕੀਤਾ ਪ੍ਰੇਰਿਤ

ਚੰਡੀਗੜ/ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾਵਾਇਰਸ ਦੇ ਵਧ ਰਹੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ Corona Virusਨਵੀਂ ਦਿੱਲੀ ਵਿਖੇ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵਲੋਂ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸੰਵੇਦਨਸ਼ੀਲਤਾ ਨਾਲ ਸਾਵਧਾਨੀਆਂ ਵਰਤਣ ਲਈ ਆਖਿਆ।
         ਉਨਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਭਾਰਤ ਵਿੱਚ ਇਸ ਵਾਇਰਸ ਸਬੰਧੀ ਸਥਿਤੀ ਜ਼ਿਆਦਾ ਗੰਭੀਰਤ ਨਹੀਂ ਹੈ, ਪਰ ਫਿਰ ਵੀ ਸਭਨਾਂ ਨੂੰ ਸਾਵਧਾਨੀਆਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ।ਉਨਾਂ ਕਿਹਾ ਕਿ ਸਭਨਾ ਨੂੰ ਚੌਕਸ ਰਹਿਣ ਦੇ ਨਾਲ-ਨਾਲ ਸਫਾਈ ਦਾ ਖਿਆਲ ਰੱਖਣਾ ਚਾਹੀਦਾ ਹੈ ਜਿਵੇਂ ਲਗਾਤਾਰ ਹੱਥਾਂ ਨੂੰ ਸਾਫ ਰੱਖਣਾ, ਲੋਕਾਂ ਦੇ ਜ਼ਿਆਦਾ ਨੇੜੇ ਨਾ ਜਾਣਾ ਤੇ ਹੋਰ।
        ਪੰਜਾਬ ਭਵਨ ਦੇ ਸਿਹਤ ਵਿਭਾਗ ਦੇ ਮਾਹਿਰਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਬੁਖਾਰ, ਖੰਘ, ਨੱਕ ਦਾ ਵਗਣਾ ਤੇ ਸਾਹ ਲੈਣ ਵਿੱਚ ਤਕਲੀਫ ਹੋਵੇ ਤਾਂ ਉਹ ਰਿਪੋਰਟ ਕਰਨ ਅਤੇ ਵਿਭਾਗ ਦੇ ਡਾਕਟਰਾਂ ਨਾਲ ਸੰਪਰਕ ਕਰਨ।ਉਨਾਂ ਨਾਲ ਹੀ ਕਿਹਾ ਕਿ ਅਧਿਕਾਰੀ ਕਰਮਚਾਰੀ ਪ੍ਰਮੁੱਖਤਾ ਨਾਲ ਸਾਵਧਾਨੀਆਂ ਨੂੰ ਅਮਲ ਵਿੱਚ ਲਿਆਉਣ।
      ਰੈਜੀਡੈਂਟ ਕਮਿਸ਼ਨਰ ਨੇ ਇਸ ਮੌਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਰਿਸੈਪਸ਼ਨ ਡੈਸਕਾਂ ‘ਤੇ ਸੈਨੀਟਾਈਜ਼ਰ ਮੁਹੱਈਆ ਕਰਵਾਉਣ ਤੇ ਪੰਜਾਬ ਭਵਨ ਵਿਖੇ ਤਾਇਨਾਤ ਸਮੁੱਚੇ ਕਰਮਚਾਰੀਆਂ ਨੂੰ ਇਨਾਂ ਸਾਵਧਾਨੀਆਂ ਪ੍ਰਤੀ ਸੰਵੇਦਨਸ਼ੀਲ ਬਣਾਉਣ।ਉਨਾਂ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਰਿਸੈਪਸ਼ਨ ਡੈਸਕਾਂ ਉਪਰ ਲਿਖਤੀ ਰੂਪ ‘ਚ ਚਿਪਕਾਉਣ ਲਈ ਆਖਿਆ ਤਾਂ ਜੋ ਇਥੇ ਆਉਣ ਵਾਲੇ ਲੋਕਾਂ ਨੂੰ ਵੀ ਇਸ ਪ੍ਰਤੀ ਸੰਵੇਦਨਸ਼ੀਲ ਬਣਾਇਆ ਜਾ ਸਕੇ।ਉਨਾਂ ਇੰਜਨੀਅਰ ਵਿੰਗ ਨੂੰ ਹਦਾਇਤ ਕੀਤੀ ਕਿ ਸਮੁੱਚੇ ਪੰਜਾਬ ਭਵਨ ਕੈਂਪਸ ਨੂੰ ਕਿਟਾਣੂ ਮੁਕਤ ਰੱਖਣ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …