ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਪ੍ਰਾਇਮਰੀ ਸਕੂਲ ਬੇਨੜਾ-2 ਵਿਖੇ ਪਸਵਕ ਕਮੇਟੀ ਵੱਲੋਂ ਚੇਅਰਮੈਨ ਸੁਰਜੀਤ ਸਿੰਘ ਦੀ ਅਗੁਵਾਈ
ਵਿੱਚ ਬੱਚਿਆਂ ਦੇ ਦਾਖਲੇ ਵਧਾਉਣ ਸਬੰਧੀ ਅਤੇ ਇਮਤਿਹਾਨਾਂ ਵਿੱਚ ਬੱਚਿਆਂ ਵੱਲੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਦੀ ਖੁਸ਼ੀ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।
ਵਿਸ਼ੇਸ਼ ਤੌਰ ‘ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਗਰੂਰ ਭਗਵੰਤ ਮਾਨ ਨੇ ਗੱਲਬਾਤ ਕਰਦਿਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਕੂਲੀ ਬੱਚਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਕੂਲ ਵਾਸਤੇ ਫਰਨੀਚਰ, ਐਲ.ਈ.ਡੀ ਅਤੇ ਪ੍ਰੋਜੈਕਟਰ ਦੇਣ ਦਾ ਐਲਾਨ ਵੀ ਕੀਤਾ।ਸਟਾਫ ਵੱਲੋਂ ਭਗਵੰਤ ਮਾਨ ਨੂੰ ਸਕੂਲ ਦੀ ਰਿਪੋਰਟ ਬਾਰੇ ਜਾਣੂ ਕਰਵਾਇਆ ਗਿਆ।
ਉਪ ਜ਼ਿਲਾ ਸਿੱਖਿਆ ਅਫਸਰ ਬਰਜਿੰਦਰ ਪਾਲ ਸਿੰਘ, ਜ਼ਿਲਾ੍ਹ ਕੋਆਰਡੀਨੇਟਰ ਪੜੋ ਪੰਜਾਬ, ਪੜਾਓ ਪੰਜਾਬ ਜਸਪ੍ਰੀਤ ਸਿੰਘ, ਬੀ.ਐਮ.ਟੀ ਗੋਵਰਧਨ ਸ਼ਰਮਾ, ਸੀ.ਐਮ.ਟੀ ਹਰਜਿੰਦਰ ਸਿੰਘ ਤੋਂ ਇਲਾਵਾ ਆਪ ਆਗੂ ਡਾ. ਅਨਵਰ ਭਸੌੜ ਅਤੇ ਸਰਪੰਚ ਅਜੈਬ ਸਿੰਘ ਨੇ ਵੀ ਸ਼ਮੂਲੀਅਤ ਕੀਤੀ।ਸੁਰਿੰਦਰ ਕੌਰ, ਸੰਗੀਤਾ ਰਾਣੀ, ਜਸਪ੍ਰੀਤ ਸਿੰਘ ਅਤੇ ਮੈਡਮ ਕਰਮਜੀਤ ਕੌਰ ਨੇ ਪਿੰਡਵਾਸੀਆਂ ਨੂੰ ਸਰਕਾਰੀ ਸਕੂਲਾਂ ਦੀ ਪੜਾਈ ਅਤੇ ਸਰਕਾਰ ਵਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣੂੰ ਕਰਵਾਉਂਦਿਆਂ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਰਮਨਦੀਪ ਕੌਰ, ਸੋਨੀਕਾ, ਹਰਜੀਤ ਕੌਰ ਅਤੇ ਸਰਬਜੀਤ ਕੌਰ ਆਦਿ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media