Saturday, October 10, 2026

ਅੰਮ੍ਰਿਤਸਰ ਕਾਲਜ ਆਫ਼ ਇੰਜੀਨਿਅਰਿੰਗ ਟੈਕਨਾਲਜੀ ਮਾਨਾਂਵਾਲਾ ਵਿਖੇ 12 ਤੇ 13 ਮਾਰਚ ਨੂੰ ਲੱਗੇਗਾ ਰੋਜ਼ਗਾਰ ਮੇਲਾ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਰਚ ਮਹੀਨੇ ਵਿਚ ਲਾਏ ਜਾ ਰਹੇ ‘ਹਾਈ PPNJ0403202004ਐਂਡ ਰੋਜ਼ਗਾਰ ਮੇਲਿਆਂ’ ’ਚ ਭਾਗ ਲੈਣ ਸਬੰਧੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਸਥਾਨਕ ਜ਼ਿਲ੍ਹਾ ਪੀ੍ਰਸਦ ਦੇ ਹਾਲ ਵਿਚ ਕਾਲਜ ਦੇ          ਪ੍ਰਿੰਸੀਪਲਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
              ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ 12 ਤੇ 13 ਮਾਰਚ ਅੰਮ੍ਰਿਤਸਰ ਕਾਲਜ ਆਫ਼ ਇੰਜੀਨਿਅਰਿੰਗ ਟੈਕਨਾਲਜੀ ਮਾਨਾਂਵਾਲਾ ਵਿਖੇ ‘ਹਾਈ ਐਂਡ ਰੋਜ਼ਗਾਰ ਮੇਲਿਆਂ’ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਇਸ ਰੋਜ਼ਗਾਰ ਮੇਲੇ ਵਿਚ ਲਗਭਗ 700 ਤੋ ਵਧੇਰੇ ਨੋਜਵਾਨਾਂ ਨੂੰ ਨਾਮਵਰ ਕੰਪਨੀਆਂ ਵਲੋ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਤੇ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ 3 ਲੱਖ ਰੁਪੲੈ ਤੋਂ ਵੱਧ ਦਾ ਪੈਕੇਜ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ 20 ਤੋਂ ਵੱਧ ਨਾਮਵਰ ਕੰਪਨੀਆਂ ਹਿੱਸਾ ਲੈ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਵਿੱਚ ਘੱਟੋ-ਘੱਟ 60 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੇ ਡਿਪਲੋਮਾ/ਗਰੈਜੂਏਟ/ਪੋਸਟ ਗਰੈਜੂਏਟ ਪ੍ਰਾਰਥੀ ਭਾਗ ਲੈਣ ਲਈ ਆਪਣੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਾਈ ਐਂਡ ਨੌਕਰੀਆਂ ਲਈ 12 ਤੋਂ 24 ਮਾਰਚ ਤੱਕ ਚਾਰ ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਮੋਹਾਲੀ ਅਤੇ ਬਠਿੰਡਾ ਵਿੱਖੇ ਇਹ ਜਾਬ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ। ਜਿਸ ਦੌਰਾਨ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਨੌਜਵਾਨ ਕਿਸੇ ਵੀ ਰੁਜ਼ਗਾਰ ਮੇਲੇ ਲਈ ਆਪਣੇ ਰਜਿਰਸਟਰੇਸ਼ਨ ਕਰਵਾ ਸਕਦੇ ਹਨ।
                ਇਸ ਮੀਟਿੰਗ ਵਿੱਚ ਸ੍ਰੀਮਤੀ ਪਲਵੀ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਅੰਮ੍ਰਿਤਸਰ-2, ਜਸਵੰਤ ਰਾਏ ਡਿਪਟੀ ਡਾਇਰੈਕਟਰ, ਗੁਰਭੇਜ ਸਿੰਘ ਤੋਂ ਇਲਾਵਾ ਕਈ ਕਾਲਜਾਂ ਦੇ ਮੁਖੀ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …