Sunday, October 11, 2026

ਮਲਹੋਤਰਾ ਵਲੋਂ ਜੰਡਿਆਲਾ ਗੁਰੂ ਬਾਈਪਾਸ ਮਨਜ਼ੂਰ ਕਰਨ ‘ਤੇ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਦਾ ਧੰਨਵਾਦ

ਜੰਡਿਆਲਾ ਗੁਰੂ, 4 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਲੰਮੇ ਸਮੇਂ ਤੋਂ ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਰਾਹਤ ਦੇਣ ਲਈ ਹਲਕਾ Randhir Malhotraਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਬਾਈਪਾਸ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ।ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਇਸ ਸਾਲ ਦੇ ਬਜ਼ਟ ਵਿੱਚ ਮਤਾ ਪਾਸ ਕਰਕੇ ਬਾਈਪਾਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
             ਬਾਈਪਾਸ ਦੀ ਮਿਲੀ ਮਿਲ ਜਾਣ ‘ਤੇ ਕੌਂਸਲਰ ਰਣਧੀਰ ਸਿੰਘ ਮਲਹੋਤਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਧੰਨਵਾਦ ਕੀਤਾ।ਇਸ ਮੌਕੇ ਉਹਨਾਂ ਨਾਲ ਭੁਪਿੰਦਰ ਸਿੰਘ ਹੈਪੀ ਕੌਂਸਲਰ, ਐਡਵੋਕੇਟ ਅਮਨਦੀਪ ਸਿੰਘ, ਪਰਮਦੀਪ ਸਿੰਘ ਮਲਹੋਤਰਾ, ਸਰਬਜੋਤ ਸਿੰਘ, ਰਘਬੀਰ ਸਿੰਘ ਆਦਿ ਮੌਜੂਦ ਸਨ ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …