Tuesday, November 24, 2026

ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ 2020 ਤੇ 128ਵਾਂ ਸਥਾਪਨਾ ਦਿਵਸ 5 ਨੂੰ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ 2020 ਅਤੇ ਕਾਲਜ ਦਾ 128ਵਾਂ ਸਥਾਪਨਾ ਦਿਵਸ 5 ਮਾਰਚ ਦਿਨ Khalsa College Amritsarਵੀਰਵਾਰ ਨੂੰ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੀ ਪ੍ਰਧਾਨਗੀ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਕਰਨਗੇ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਹਿਮ ਯੋਗਦਾਨ ਪਾਉਣਗੇ।
          ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ਅਤੇ ਮੈਨੇਜ਼ਮੈਂਟ ਦੁਆਰਾ ਜਾਰੀ ਨਿਰਦੇਸ਼ਾਂ ਮੁਤਾਬਕ ਪੁਰਾਣੇ ਵਿਦਿਆਰਥੀਆਂ ਨੂੰ ਮਿਲ ਕੇ ਕਾਲਜ ਸਬੰਧੀ ਪੁਰਾਤਨ ਪਹਿਲੂਆਂ ਨੂੰ ਜਾਣਨ ਅਤੇ ਉਨ੍ਹਾਂ ਦੇ ਕਾਲਜ ਦੀ ਉਨਤੀ ਅਤੇ ਵਿਕਾਸ ਲਈ ਬੇਸ਼ਕੀਮਤੀ ਵਿਚਾਰ ਸਬੰਧੀ ਕਾਲਜ ਦੇ ਸਥਾਪਨਾ ਦਿਵਸ ਵਾਲੇ ਦਿਨ 5 ਮਾਰਚ 2020 ਨੂੰ 128ਵੇਂ ਸਥਾਪਨਾ ਦਿਵਸ ਮੌਕੇ ‘ਐਲੂਮਨੀ ਮੀਟ 2020’ ਕਰਵਾਈ ਜਾਵੇਗੀ।ਜਿਸ ਵਿੱਚ ਸ਼ਮੂਲੀਅਤ ਲਈ ਦੇਸ਼-ਵਿਦੇਸ਼ ਤੋਂ ਕਾਲਜ ਦੇ ਪੁਰਾਣੇ ਵਿਦਿਆਰਥੀ ਅਤੇ ਨਾਮਵਰ ਸਖਸ਼ੀਅਤਾਂ ਪੁੱਜ ਰਹੀਆਂ ਹਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …