Wednesday, September 23, 2026

ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 PPNJ0403202009ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਬਿਧੀ ਚੰਦ ਦਲ ਦੇ ਸਿੰਘਾਂ ਨੇ ਪਾਠ ਅਤੇ ਰਸਭਿੰਨਾ ਕੀਰਤਨ ਕੀਤਾ।ਕਾਲਜ ਵਿਦਿਆਰਥੀਆਂ ਨੇ ਵੀ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ।
              ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ ਦੇ ਯਤਨਾਂ ਨਾਲ ਕਰਵਾਏ ਇਸ ਗੁਰਮਤਿ ਸਮਾਗਮ ‘ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਨ, ਮੈਂਬਰ ਸੰਤੋਖ ਸਿੰਘ ਸੇਠੀ, ਸੁਖਦੇਵ ਸਿੰਘ ਅਬਦਾਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸਾਬਕਾ ਉਪ ਕੁਲਪਤੀ ਅਤੇ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਸਿੱਖਿਆ ਕਮੇਟੀ ਦੇ ਆਨਰੇਰੀ ਸਕੱਤਰ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ.ਐਸ ਗਿੱਲ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਕਮਲਜੀਤ ਕੌਰ ਵੀ ਸਮਾਗਮ ‘ਚ ਸ਼ਾਮਲ ਹੋਏ।
             ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਫ਼ਲਸਫ਼ੇ ਨੂੰ ਜੀਬਨ ‘ਚ ਧਾਰਨ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਪ੍ਰਿੰਸੀਪਲ ਡਾ. ਗੋਗੋਆਣੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ’ਤੇ ਅਧਾਰਿਤ ਮਨ ਦੇ ਸੰਕਲਪ ਬਾਰੇ ਵਿਚਾਰ ਪ੍ਰਗਟ ਕਰਦਿਆਂ ਗੁਰੂ ਸਾਹਿਬ ਦੀ ਬਾਣੀ ’ਚ ਦਰਜ ਵਿੱਦਿਆ ਦੇ ਸੰਦੇਸ਼ ’ਤੇ ਚਾਨਣਾ ਪਾਇਆ।
           ਬੀਤੇ ਦਿਨੀਂ ਕਰਵਾਈ ਗਈ ਧਾਰਮਿਕ ਪ੍ਰੀਖਿਆ ’ਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕੀਸਮ ਕੀਤੇ ਗਏ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …