Tuesday, April 21, 2026

ਪਹਿਲੀ ਉਡਾਨ ਦੇ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਪੁੱਜਣ ’ਤੇ ਹੋਇਆ ਜ਼ੋਰਦਾਰ ਸਵਾਗਤ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅੰਤਰਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ PPNJ0503202001ਪਹਿਲੀ ਉਡਾਨ ਦੇ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ’ਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਮੋਹਾਲੀ ਤੋਂ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜਣ ਵਾਲਿਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਕਰਨੈਲ ਸਿੰਘ ਪੰਜੋਲੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਸਮੇਤ ਕਈ ਹੋਰ ਧਾਰਮਿਕ, ਰਾਜਨੀਤਕ ਤੇ ਸਮਾਜਿਕ ਸ਼ਖ਼ਸੀਅਤਾਂ ਸ਼ਾਮਲ ਸਨ।
               ਇਸ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ ਸਾਹਿਬ ਪੁੱਜੀਆਂ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਹਜ਼ਾਰਾਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਜੀ-ਆਇਆਂ ਕਿਹਾ।ਇਥੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦੇ ਨੁਮਾਇੰਦਿਆਂ ਨੇ ਵੀ ਸਿੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।
               ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਹਵਾਈ ਸੇਵਾ ਸ਼ੁਰੂ ਹੋਣ ਨਾਲ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ।ਉਨ੍ਹਾਂ ਇਸ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਚੰਦੂਮਾਜਰਾ ਦੇ ਯਤਨਾਂ ਦੀ ਸ਼ਲਾਘਾ ਕੀਤੀ।ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਤੇ ਹਰਦੀਪ ਸਿੰਘ ਪੁਰੀ ਦੇ ਸਹਿਯੋਗ ਨਾਲ ਹੀ ਇਹ ਸਭ ਸੰਭਵ ਹੋਇਆ ਹੈ।
           ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਢਿੱਲੋਂ, ਮੀਤ ਪ੍ਰਧਾਨ ਇੰਦਰਜੀਤ ਸਿੰਘ ਟਾਟਾ ਨਗਰ, ਮੈਂਬਰ ਹਰਪਾਲ ਸਿੰਘ ਜੋਹਲ, ਜਗਜੋਤ ਸਿੰਘ, ਇੰਦਰਜੀਤ ਸਿੰਘ, ਲਖਵਿੰਦਰ ਸਿੰਘ ਤੇ ਤਰਲੋਚਨ ਸਿੰਘ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …