ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਸ਼ੁਰੂ ਹੋਈ ਹਵਾਈ ਸੇਵਾ ਦੀ ਪਹਿਲੀ ਉਡਾਨ ਰਾਹੀਂ ਸ੍ਰੀ ਪਟਨਾ
ਸਾਹਿਬ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਾਂ ਨੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਮੁਲਾਕਾਤ ਕੀਤੀ।ਸਿੱਖ ਆਗੂਆਂ ਨੇ ਨਿਤਿਸ਼ ਕੁਮਾਰ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆ ਰਹੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਬਿਹਾਰ ਦੇ ਮੁੱਖ ਮੰਤਰੀ ਨੇ ਲੌਂਗੋਵਾਲ ਨੂੰ 400 ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਹਰ ਪੱਧਰ ’ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਉਨ੍ਹਾਂ ਮੋਹਾਲੀ ਤੋਂ ਸ੍ਰੀ ਪਟਨਾ ਸਾਹਿਬ ਆਉਣ ਵਾਲੀ ਪਹਿਲੀ ਉਡਾਨ ਦੇ ਸ਼ਰਧਾਲੂਆਂ ਨੂੰ ਜੀ ਆਇਆਂ ਕਿਹਾ ਅਤੇ ਇਸ ਉਡਾਨ ਨੂੰ ਇਕ ਇਤਿਹਾਸਕ ਕਦਮ ਦੱਸਿਆ।ਨਿਤਿਸ਼ ਕੁਮਾਰ ਵੱਲੋਂ ਸਿੱਖ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ, ਵਿਧਾਇਕ ਹਰਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਕਰਨੈਲ ਸਿੰਘ ਪੰਜੋਲੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਮਹਿੰਦਰ ਸਿੰਘ ਢਿੱਲੋਂ, ਹਰਪਾਲ ਸਿੰਘ ਜੋਹਲ, ਇੰਦਰਜੀਤ ਸਿੰਘ, ਜਗਜੋਤ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media