Saturday, October 17, 2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰੀ ਨਗਰ ਨਵੀਂ ਦਿੱਲੀ ਬਾਰੇ ਜਥੇਦਾਰ ਵਲੋਂ ਕਮੇਟੀ ਗਠਿਤ ਕਰਨ ਦਾ ਐਲਾਨ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੁੱਚੀਆਂ ਨਿਹੰਗ ਸਿੰਘ Giani Harpreet Sਜਥੇਬੰਦੀਆਂ ਦੀ ਬੁਲਾਈ ਗਈ ਇਕੱਤਰਤਾ ਵਿੱਚ ਪੁੱਜੇ ਮੁਖੀਆਂ ਨੇ ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਉਹ ਸ਼ੂਰੂ ਤੋਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਹਮੇਸ਼ਾਂ ਹੀ ਰਹਿਣਗੇ ਅਤੇ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਾਜੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਵਿੱਚ ਇੱਕਠੇ ਤੁਰਨਗੇ।ਉਨਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਦੀ ਚੜ੍ਹਦੀ ਕਲਾ ਤੇ ਪੰਥ ਦੀ ਭਲਾਈ ਲਈ ਸਭ ਨੂੰ ਆਪਣੇ ਨਿੱਜੀ ਝਗੜੇ ਤੇ ਵਖਰੇਵੇਂ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਫਲਸਫੇ ਨੂੰ ਅਪਨਾਉਣਾ ਚਾਹੀਦਾ ਹੈ।
                ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਐਮ.ਐਸ ਬਲਾਕ ਹਰੀ ਨਗਰ (ਨਵੀਂ ਦਿੱਲੀ) ਦੇ ਮਸਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਤੇ ਸਾਬਕਾ ਪ੍ਰਧਾਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁਲਾਇਆ ਗਿਆ ਸੀ।ਇਨ੍ਹਾਂ ਸਾਰਿਆਂ ਦੇ ਵਿਚਾਰ ਸੁਣ ਕੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਇੱਕ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਜੋ ਥੋੜੇ ਸਮੇਂ ਦੇ ਅੰਦਰ ਹੀ ਪੂਰੇ ਮਾਮਲੇ ਦੀ ਛਾਣਬੀਨ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਵੇਗੀ।ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਜਾਵੇਗਾ।ਉਸ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ।ਸਿੰਘ ਸਾਹਿਬ ਜੀ ਨੇ ਇਹ ਵੀ ਕਿਹਾ ਕਿ ਕਮੇਟੀ ਦੀ ਰਿਪੋਰਟ ਆਉਣ ਤੀਕ ਕੋਈ ਵੀ ਧਿਰ ਇੱਕ ਦੂਜੇ ਖਿਲਾਫ ਦੂਸ਼ਣਬਾਜੀ ਨਾ ਕਰੇ।
             ਗਿ. ਹਰਪ੍ਰੀਤ ਸਿੰਘ ਨੇ ਪੂਰੇ ਵਿਸ਼ਵ ਭਰ ਵਿਚ ਫੈਲੀ ਭਿਆਨਕ ਬਿਮਾਰੀ ਕਰੋਨਾ ਵਾਇਰਸ ਦੇ ਬਾਰੇ ਕਿਹਾ ਕਿ ਸੰਸਾਰ ਭਰ ਵਿੱਚ ਵੱਸਦੇ ਸਮੂਹ ਸਿੱਖਾਂ ਨੂੰ ਇਸ ਭਿਆਨਕ ਬਿਮਾਰੀ ਤੋਂ ਨਿਜ਼ਾਤ ਦਿਵਾਉਣ ਲਈ ਗੁਰੂ ਸਾਹਿਬ ਜੀ ਅੱਗੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨੀ ਚਾਹੀਦੀ ਹੈ ਅਤੇ ਇਸ ਤੋਂ ਬਚਾਅ ਲਈ ਜਾਰੀ ਹਦਾਇਤਾਂ ‘ਤੇ ਚੱਲਣਾ ਚਾਹੀਦਾ ਹੈ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …