ਸੁਨਾਮ/ ਲੌਂਗੋਵਾਲ, 5 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਹਲਕਾ ਸੁਨਾਮ ਊਧਮ ਸਿੰਘ ਵਾਲਾ ਤੋਂ
ਵਿਧਾਇਕ ਅਮਨ ਅਰੋੜਾ ਵਲੋਂ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਸਰਕਾਰੀ ਸਕੂਲ ਦੇ ਬੱਚਿਆਂ ਲਈ ਖਾਣਾ ਬਣਾ ਰਹੇ ਮਿਡ-ਡੇ-ਮੀਲ ਵਰਕਰਾਂ ਦਾ ਮੁੱਦਾ ਬੜੇ ਜੋਰ-ਸ਼ੋਰ ਨਾਲ ਚੁੱਕਿਆ ਗਿਆ।ਜਿਸ ਵਿੱਚ ਮਿਡ-ਡੇ-ਮੀਲ ਵਰਕਰਾਂ ਦੀ ਪੰਜਾਬ ਵਿੱਚ ਪੁੱਛੀ ਗਿਣਤੀ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਕੁੱਲ 42205 ਮਿਡ-ਡੇ-ਮੀਲ ਵਰਕਰ ਕੰਮ ਕਰਦੇ ਹਨ। ਜਿੰਨਾਂ ਦਾ ਮਾਣਭੱਤਾ 1700 ਰੁਪਏ ਪ੍ਰਤੀ ਮਹੀਨਾ ਹੈ।ਜੋ ਸਾਲ ਵਿੱਚ 10 ਵਾਰ ਦਿੱਤਾ ਜਾਂਦਾ ਹੈ।ਮਿਡ-ਡੇ-ਮੀਲ ਵਰਕਰ ਰੋਜਾਨਾ 15.85 ਲੱਖ ਬੱਚਿਆਂ ਦਾ ਖਾਣਾ ਬਣਾਉਂਦੇ ਹਨ।ਜਿੰਨਾਂ ਦਾ ਮਾਣਭੱਤਾ ਵਿੱਤ ਵਿਭਾਗ ਦੀ ਪ੍ਰਵਾਨਗੀ ਤੋਂ ਬਾਅਦ 3000 ਰੁਪਏ ਕਰਨ ਦਾ ਵਿਸ਼ਵਾਸ ਦਿੱਤਾ ਗਿਆ।
ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਰਾਹੀਂ ਇਸੇ ਸੈਸ਼ਨ ਦੋਰਾਨ ਪੰਜਾਬ ਦੀਆਂ ਸੜਕਾਂ ‘ਤੇ ਮੌਤ ਬਣ ਕੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਦਾ ਮੁੱਦਾ ਉਠਾਇਆ ਗਿਆ ਅਤੇ ਉਹ ਲੋਕਾਂ ਦੇ ਮੁੱਦੇ ਚੁੱਕਣ ਤੋਂ ਇਲਾਵਾ ਉਹ ਕਾਂਗਰਸ ਵਲੋਂ ਚੋਣ ਮਨੋਰਥ ਪੱਤਰ ਵਿੱਚ ਜਨਤਾ ਨਾਲ ਕੀਤੇ ਵਾਅਦਿਆਂ ਸੰਬੰਧੀ ਜਨਤਾ ਨੂੰ ਜਾਗਰੂਕ ਕਰਦੇ ਰਹਿਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media