ਲੌਂਗੋਵਾਲ, 5 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਹੱਕ ਵਿੱਚ ਯੂਥ ਅਕਾਲੀ ਦਲ ਦੀ ਕੋਰ ਕਮੇਟੀ
ਤੋਂ ਅਸਤੀਫ਼ਾ ਦੇਣ ਵਾਲੇ ਯੂਥ ਆਗੂ ਸਤਿਗੁਰ ਸਿੰਘ ਨਮੋਲ ਨੇ ਸਾਬਕਾ ਵਿਧਾਇਕ ਗਗਨਦੀਪ ਸਿੰਘ ਬਰਨਾਲਾ ‘ਤੇ ਦੋਸ਼ ਲਾਇਆ ਕਿ ਉਹਨਾਂ ਨੇ ਸੁਖਬੀਰ ਸਿੰਘ ਬਾਦਲ ਦੀ ਮਾਨਸਿਕਤਾ ਵਾਲਾ ਬਿਆਨ ਦੇ ਕੇ ਸਿੱਖ ਪੰਥ ਦੇ ਜਖਮਾਂ ਤੇ ਲੂਣ ਛਿੜਕਿਆ ਹੈ।ਉਨਾਂ ਬਰਨਾਲਾ ਦੇ ਬਿਆਨ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਣ ਕਿ ਰਾਜੀਵ-ਲੌਗੋਵਾਲ ਸਮਝੌਤੇ ਦੇ ਵਿਰੋਧ ਵਿੱਚ ਉਨ੍ਹਾਂ ਫੈਸਲਾ ਕਿਉਂ ਲਿਆ।ਯੂਥ ਆਗੂ ਨਮੋਲ ਨੇ ਸਪੱਸ਼ਟ ਕੀਤਾ ਕਿ ਸੁਰਜੀਤ ਸਿੰਘ ਬਰਨਾਲਾ ਦੀ ਅਗਵਾਈ ਜਾਂ ਰਾਜੀਵ ਲੌਗੋਵਾਲ ਸਮਝੌਤੇ ਕਾਰਨ ਨਹੀਂ, ਸਗੋਂ ਸੰਤ ਹਰਚੰਦ ਸਿੰਘ ਲੌਗੋਵਾਲ ਦੀ ਸ਼ਹੀਦੀ ਅਤੇ ਕਈ ਹੋਰ ਕਾਰਨਾਂ ਕਰਕੇ ਅਕਾਲੀ ਸਰਕਾਰ ਬਣੀ ਸੀ।
ਨਮੋਲ ਨੇ ਕਿਹਾ ਕਿ ਜਿਸ ਪਰਿਵਾਰ ਦੀ ਅਗਵਾਈ ਹੇਠ ਅਕਾਲ ਤਖਤ ‘ਤੇ ਗੋਲੀਆਂ ਚੱਲੀਆਂ ਤੇ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਲਿਸ ਵੜੀ ਉਸ ਪਰਿਵਾਰ ਦੇ ਆਗੂ ਨੂੰ ਸਿੱਖ ਪੰਥ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਦੇ ‘ਤੇ ਬਿਆਨ ਦੇਣ ਦਾ ਨੈਤਿਕ ਹੱਕ ਨਹੀ ਹੈ।ਉਨ੍ਹਾਂ ਨੌਜਵਾਨਾਂ ਖਾਸ ਕਰਕੇ ਅਕਾਲੀ ਵਰਕਰਾਂ ਨੂੰ ਕਿ ਅਜਿਹੇ ਗੁੰਮਰਾਹਕੁੰਨ ਬਿਆਨ ਤੋਂ ਸੁਚੇਤ ਰਹਿਣ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਸੋਚ ਦੇ ਹੱਕ ਵਿੱਚ ਸਮੁੱਚੇ ਪੰਜਾਬ ਅੰਦਰ ਚੱਲੀ ਲਹਿਰ ਦਾ ਡਟ ਕੇ ਸਾਥ ਦੇਣ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media