Sunday, October 25, 2026

ਸਫਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਸੀਵਰਮੈਨ ਦੇ ਪਰਿਵਾਰ ਨੂੰ ਨੌਕਰੀ ਜਲਦੀ ਦੇਣ ਦਾ ਭਰੋਸਾ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਬੀਤੇ ਦਿਨ ਡਿੳੂਟੀ ਦੌਰਾਨ ਜਿਸ ਸੀਵਰਮੈਨ ਜਗੀਰ ਸਿੰਘ ਦੀ ਮੌਤ ਹੋ ਗਈ ਸੀ, ਉਸ ਦੇ ਪਰਿਵਾਰ PPN0603202004ਨਾਲ ਹਮਦਰਦੀ ਕਰਨ ਪਹੁੰਚੇ ਸਫਾਈ ਕਮਿਸ਼ਨਰ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੇ ਪਰਿਵਾਰ ਵਿਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਜਲਦੀ ਦੇ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਫਾਈ ਕਰਮਚਾਰੀਆਂ ਨੂੰ ਪੇਸ਼ ਆਉਂਦੀਆਂ ਮੁਸ਼ਿਕਲਾਂ ਦਾ ਸਥਾਈ ਹੱਲ ਕਰਨ ਲਈ ਦਿ੍ਰੜ ਹੈ ਅਤੇ ਇਸੇ ਸੋਚ ਨੂੰ ਮੱਦੇਨਜ਼ਰ ਰੱਖਦੇ ਹੋਏ ਸੀਵਰ ਦੀ ਸਫਾਈ ਨੂੰ ਪੂਰੀ ਤਰਾਂ ਮਸ਼ੀਨਾਂ ਨਾਲ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਜਗੀਰ ਸਿੰਘ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ ਅਤੇ ਉਸ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।ਉਨਾਂ ਦੱਸਿਆ ਕਿ ਇਸ ਸਬੰਧੀ ਪੁਲਿਸ ਕੇਸ ਵੀ ਦਰਜ਼ ਹੋ ਚੁੱਕਾ ਹੈ ਅਤੇ ਜੋ ਵੀ ਅਧਿਕਾਰੀ ਇਸ ਕੇਸ ਵਿਚ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
          ਇਸ ਮੌਕੇ ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਇੰਦਰਜੀਤ ਸਿੰਘ ਮੈਂਬਰ ਸਫਾਈ ਕਮਿਸ਼ਨ, ਐਡਵੋਕੇਟ ਜੋਤੀ ਭੀਮ, ਉਤਰ ਸਿੰਘ ਗੁਰਦਾਸਪੁਰ, ਰਵੀ ਬਿਗਾਨੀਆ, ਅਮਰਜੀਤ ਅਟਾਰੀ, ਅਨਿਲ ਭੱਟੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Check Also

ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …