ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓ.ਪੀ ਸੋਨੀ ਨੇ ਵਾਰਡ ਨੰ: 57 ਵਿਚ ਕਰਵਾਏ ਜਾ ਰਹੇ
ਕੰਮਾਂ ਦਾ ਜਾਇਜਾ ਲੈਂਦੇ ਹੋਏ ਨਿਗਮ ਅਧਿਕਾਰੀਆਂ ਨੂੰ ਕੰਮਾਂ ‘ਤੇ ਪੂਰੀ ਨਜ਼ਰ ਰੱਖਣ ਲਈ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸ਼ਹਿਰ ਵਿਚ ਨਵੇਂ ਟਿਊਬਵੈਲ ਵੀ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਮੌਸਮ ਬਦਲਦੇ ਹੀ ਸੜ੍ਹਕਾਂ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ।
ਇਸ ਮੌਕੇ ’ਤੇ ਉਨ੍ਹਾਂ ਨਾਲ ਕੌਂਸਲਰ ਵਿਕਾਸ ਸੋਨੀ, ਤਾਹਿਰਸ਼ਾਹ, ਸਰਬਜੀਤ ਸਿੰਘ ਲਾਟੀ, ਬੋਬੀ ਅਰੋੜਾ, ਡਾ. ਵਿਰਦੀ, ਗਾਮਾ ਪ੍ਰਧਾਨ, ਨਗਰ ਨਿਗਮ ਦੇ ਅਧਿਕਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media