Sunday, September 20, 2026

ਆਈਲੈਟਸ ਤੇ ਕੰਪਿਊਟਰ ਕੋਰਸਾਂ ਦੀਆਂ ਕਲਾਸਾਂ ਸ਼ੁਰੂ ਕਰਨ ਬਾਰੇ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ.) ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ Armyਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾ ਅਤੇ ਸਿਵਿਲੀਅਨ ਵਿਦਿਆਰਥੀਆਂ ਲਈ ਆਈਲੈਟਸ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਹ ਕਲਾਸਾਂ ਸਰਕਾਰ ਵੱਲੋ ਘੱਟ ਤੋਂ ਘੱਟ ਫੀਸਾਂ ਤੇ ਚਲਾਇਆ ਜਾ ਰਹੀਆਂ ਹਨ।ਜਿਸ ਵਿੱਚ ਸਾਬਕਾ ਫੌਜੀਆਂ ਲਈ 5000/-ਰੁ., ਸਾਬਕਾ ਫੌਜੀਆਂ ਦੇ ਆਸ਼ਰਿਤਾ ਲਈ 5500/-ਰੁ. ਅਤੇ ਸਿਵਿਲੀਅਨ ਵਿਦਿਆਰਥੀਆਂ ਲਈ 6000/-ਰੁ. ਫੀਸ ਰੱਖੀ ਗਈ ਹੈ।ਇਸ ਕੋਰਸ ਲਈ ਦਾਖਲੇ ਸ਼ੁਰੂ ਹਨ।ਇਸ ਦਫਤਰ ਵਿਖੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਸੈਂਟਰ ਵਿੱਚ 120 ਘੰਟੇ ਦਾ ਆਈ.ਐਸ.ਓ ਬੇਸਿਕ ਕੰਪਿਊਟਰ ਕੋਰਸਾਂ ਦੇ ਬੈਚ ਵੀ ਲਗਾਤਾਰ ਚਲਾਏ ਜਾਂਦੇ ਹਨ ਜੋ ਕਿ ਐਕਸ ਸਰਵਿਸਮੈਨ ਅਤੇ ਸ਼ੈਡਿਊਲ ਕਾਸਟ ਵਰਗ ਦੇ ਬੱਚਿਆ ਲਈ ਘੱਟ ਤੋਂ ਘੱਟ ਫੀਸਾਂ ਤੇ ਚਲਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ ਇਸ ਕੋਰਸ ਵਿੱਚ ਦਾਖਲੇ ਲਈ ਚਾਹਵਾਨ ਉਮੀਦਵਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ ਰਿਪੋਰਟ ਕਰ ਸਕਦੇ ਹਨ।
              ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਦਫਤਰ ਜਾਂ ਫੋਨ ਨੰਬਰ 0183-2212103 ਅਤੇ ਮੋਬਾਇਲ ਨੰਬਰ 9888684259 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …