ਪਠਾਨਕੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਰੀ ਹੁਕਮ ‘ਚ ਜਿਲ੍ਹਾ ਪਠਾਨਕੋਟ ਵਿੱਚ
ਸੀ.ਬੀ.ਐਸ.ਈ ਨਵੀਂ ਦਿੱਲੀ ਵੱਲੋਂ ਕਰਵਾਈਆ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਮਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ‘ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ ਪਾਬੰਦੀ ਸਕੂਲਾਂ ਦੇ ਟੀਚਰਾਂ/ਸਟਾਫ ਮੈਂਬਰਾਂ ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ ਤੇ ਲਾਗੂ ਹੋਵੇਗਾ ਜਿਨ੍ਹਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲਾਂ ਵਿੱਚ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਤਰੁੰਤ ਲਾਗੂ ਹੋ ਕੇ 30 ਮਾਰਚ ਤੱਕ ਲਾਗੂ ਰਹਿਣਗੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media