Monday, December 23, 2024

ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਸੰਸਦ ਮੈਂਬਰਾਂ ਦਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਖਿਲਾਫ ਪ੍ਰਦਰਸ਼ਨ

ਦਿੱਲੀ ਦੰਗਿਆਂ ਨੂੰ ਰੋਕਣ ਵਿੱਚ ਨਾਕਾਮ ਅਮਿਤ ਸ਼ਾਹ ਅਸਤੀਫਾ ਦੇਣ- ਔਜਲਾ

ਅੰਮ੍ਰਿਤਸਰ, 6 ਮਾਰਚ (ਪੰਜਾਬਨ ਪੋਸਟ ਬਿਊਰੋ) – ਬੀਤੇ ਦਿਨ ਦਿੱਲੀ ਦੰਗਿਆਂ ਦੀ ਅਸਲੀਅਤ ਨੂੰ ਦੇਸ਼ ਦੇ ਸਾਹਮਣੇ ਲਿਆਉਣ ਦੀ ਮੰਗ ਕਰਨ ਵਾਲੇ ਕਾਂਗਰਸੀ PPN0603202021ਸੰਸਦ ਮੈਂਬਰਾਂ ਨੂੰ ਕੇਂਦਰ ਸਰਕਾਰ ਦੇ ਦਬਾਅ ਹੇਠ ਪੂਰੇ ਇਜਲਾਸ ਲਈ ਮੁਅੱਤਲ ਕਰਨ ਦੇ ਨਾਦਰਸ਼ਾਹੀ ਫੁਰਮਾਨ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪ੍ਰਦਰਸ਼ਨ ਕਰਦਿਅ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਤੇ ਮੋਦੀ ਸਰਕਾਰ ਵਲੋਂ ਕੀਤੀ ਜਾ ਰਹੀ ਲੋਕਤੰਤਰ ਦੀ ਹੱਤਿਆ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।
             ਰਾਹੁਲ ਗਾਂਧੀ ਦੀ ਅਗਵਾਈ ਹੇਠ ਇਕਜੁਟ ਕਾਂਗਰਸੀ ਸੰਸਦ ਮੈਂਬਰਾਂ ਨੇ ਇਕ ਅਵਾਜ਼ ਹੁੰਦਿਆਂ ਦਿੱਲੀ ਵਿੱਚ ਵਾਪਰੀਆਂ ਅਣਮਨੁੱਖੀ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਜਿਥੇ ਦਿੱਲੀ ‘ਚ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਇਨਸਾਫ ਦੇਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਕੰਮ ਕਰਨ ਦੀ ਮੰਗ ਕੀਤੀ ਉਥੇ ਹੀ ਦੇਸ਼ ਦੀ ਰਾਜਧਾਨੀ ਅੰਦਰ ਫਿਰਕਾਪ੍ਰਸਤੀ ਨੂੰ ਹਵਾ ਦੇਣ ਵਿੱਚ ਮੋਹਰੀ ਰਹਿਣ ਵਾਲੇ ਅਤੇ ਦਿੱਲੀ ਦੀਆਂ ਗਲੀਆਂ ਵਿੱਚ ਭੀੜਤੰਤਰ ਵਲੋਂ ਕੀਤੇ ਮਨੁਖਤਾ ਦੇ ਘਾਣ ਨੂੰ ਰੋਕਣ ਵਿੱਚ ਅਸਫਲ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਵੀ ਕੀਤੀ। ਕਾਂਗਰਸੀ ਸੰਸਦ ਮੈਂਬਰਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਦੀ ਅਵਾਜ ਨੂੰ ਲੋਕ ਸਭਾ ਵਿੱਚ ਉਠਾਉਣ ਤੋਂ ਰੋਕਣ ਵਾਲੇ ਨਾਦਰਸ਼ਾਹੀ ਫੁਰਮਾਨ ਜਾਰੀ ਕਰਨ ਵਾਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕ ਸਭਾ ਦੇ ਅੰਦਰ ਅਤੇ ਬਾਹਰ ਉਠਾਕੇ ਭਾਜਪਾ ਦੇ ਗੁਪਤ ਏਜੰਡੇ ਨੂੰ ਦੇਸ਼ ਦੇ ਸਾਹਮਣੇ ਲਿਆਂਦਾ ਜਾਵੇਗਾ।
           ਇਸ ਦੌਰਾਨ ਪੂਰੇ ਇਜਲਾਸ ਲਈ ਮੁਅੱਤਲ ਕੀਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਨੇ ਕਿਹਾ ਕਿ ਉਹ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਉਪਾਸ਼ਕ ਹਨ ਅਤੇ ਦੇਸ਼ ਨੂੰ ਵੰਡਣ ਵਾਲੀਆਂ ਨੀਤੀਆਂ ਤੇ ਕੰਮ ਕਰਨ ਵਾਲੇ ਲੋਕਾਂ ਖਿਲਾਫ ਅਵਾਜ ਬੁਲੰਦ ਕਰਦੇ ਰਹਿਣਗੇ।ਔਜਲਾ ਨੇ ਕਿਹਾ ਕਿ ਘੱਟ ਗਿਣਤੀਆਂ ਖਿਲਾਫ ਜਹਿਰੀਲੇ ਬਿਆਨ ਦਾਗਣ ਵਾਲੇ ਨੇਤਾਵਾਂ ਨਾਲ ਭਰੀ ਹੋਈ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਦੇ ਲੋਕਤੰਤਰ ਨੂੰ ਫਾਸੀਵਾਦ ਨਹੀਂ ਬਨਣ ਦਿਤਾ ਜਾਵੇਗਾ।ਉਨ੍ਹਾਂ ਕਿਹਾ ਕਿ ਦੇਸ਼ ‘ਚ ਬੇਰੁਜਗਾਰੀ, ਅਰਥਚਾਰੇ ਵਿੱਚ ਗਿਰਾਵਟ, ਦੇਸ਼ ਦੀ ਕਿਸਾਨੀ ਦੇ ਸਭ ਤੋਂ ਬੁਰੇ ਦੌਰ ਤੋਂ ਧਿਆਨ ਭਟਕਾਉਣ ਲਈ ਹੀ ਭਾਜਪਾ ਸਰਕਾਰ ਵਲੋਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ।ਔਜਲਾ ਨੇ ਸ਼ੰਕਾ ਪ੍ਰਗਟਾਇਆ ਕਿ ਪਿਛਲੇ ਦਿਨੀਂ ਜੋ ਪੂਰਬੀ ਦਿੱਲੀ ‘ਚ ਹੋਇਆ ਉਹ ਦੇਸ਼ ਦੇ ਕਿਸੇ ਹੋਰ ਰਾਜ ਵਿੱਚ ਵੀ ਹੋ ਸਕਦਾ ਹੈ ਜਿਸ ਲਈ ਉਨ੍ਹਾਂ ਵਲੋਂ ਉਠਾਈ ਅਵਾਜ ਨੂੰ ਦੱਬਣ ਨਹੀਂ ਦਿਤਾ ਜਾਵੇਗਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …