ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਅਤੇ ਡਾ. ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਦੇ
ਹੁਕਮਾਂ ਤਹਿਤ ਕਰੋਨਾ ਵਾਇਰਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਕਪੂਰਥਲਾ ਦੀ ਅਗਵਾਈ ਹੇਠ ਸੀ.ਐਚ.ਸੀ ਕਾਲਾ ਸੰਘਿਆ ਵਿਖੇ ਮੌਕ ਡਰਿੱਲ ਕੀਤੀ ਗਈ।ਉਨ੍ਹਾਂ ਸਟਾਫ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਕਿ ਏਅਰਪੋਰਟ ਤੋਂ ਆ ਰਹੇ ਯਾਤਰੀਆਂ ਨੂੰ ਟ੍ਰੇਸ ਕੀਤਾ ਜਾਵੇ ਅਤੇ ਪਿੰਡ ਪੱਧਰ ‘ਤੇ ਪੰਚਾਇਤਾਂ ਦੇ ਸਹਿਯੋਗ ਨਾਲ ਲੋਕਾਂ ਵਿੱਚ ਵੱਧ ਤੋ ਵੱਧ ਕਰੋਨਾ ਵਾਇਰਸ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਸਿਹਤ ਵਿਭਾਗ ਵੱਲੋ ਘਰਾਂ ਵਿੱਚ ਜਾ ਰਹੀਆਂ ਮੈਡੀਕਲ ਟੀਮਾਂ ਦਾ ਸਹਿਯੋਗ ਕੀਤਾ ਜਾਵੇ ਅਤੇ ਅਫਵਾਹਾਂ ਤੋ ਬਚਿਆ ਜਾਵੇ।ਉਨ੍ਹਾਂ ਕਿਹਾ ਕਿ ਭੀੜ ਅਤੇ ਭਾਰੀ ਇੱਕਠ ਵਾਲੀਆ ਥਾਵਾਂ ਵਿੱਚ ਜਾਣ ਤੋ ਪ੍ਰਹੇਜ਼ ਕੀਤਾ ਜਾਵੇ।
ਡਾ. ਮਨਜੀਤ ਨੇ ਕਰੋਨਾ ਵਾਇਰਸ ਦੇ ਲੱਛਣ ਅਤੇ ਬਚਾਅ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਖਾਂਸੀ, ਬੁਖਾਰ ਅਤੇ ਸਾਂਹ ਲੈਣ ਵਿੱਚ ਤਕਲੀਫ ਆਦਿ ਇਸ ਰੋਗ ਦੇ ਲੱਛਣ ਹਨ।ਖੰਘਦੇ ਅਤੇ ਛਿੱਕਦੇ ਸਮੇਂ ਰੁਮਾਲ ਨਾਲ ਮੂੰਹ ਅਤੇ ਨੱਕ ਢੱਕ ਕੇ ਰੱਖਣਾ ਚਾਹੀਦਾ ਹੈ, ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਤੇ ਹੱਥ ਲਗਾਉਣ ਦੀ ਬਜਾਏ ਕੂਹਣੀ ਜਾਂ ਮੋਢਾ ਕੋਲ ਕਰਕੇ ਖੰਘਣਾ, ਛਿੱਕਣਾ ਚਾਹੀਦਾ ਹੈ। ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਧੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਮਾਸ, ਮੱਛੀ, ਮੀਟ ਅਤੇ ਅੰਡੇ ਸਾਫ ਪਾਣੀ ਚੰਗੀ ਤਰ੍ਹਾਂ ਧੋ ਕੇ ਪੂਰੀ ਤਰ੍ਹਾਂ ਪਕਾ ਕੇ ਖਾਓ।ਆਪਣੇ ਗਲੇ ਨੂੰ ਸੁਕਣ ਨਾ ਦਿਓ ਅਤੇ ਸਮੇਂ ਸਮੇਂ ‘ਤੇ ਸਾਫ ਪਾਣੀ ਪੀਂਦੇ ਰਹੋ। ਜੇਕਰ ਕਿਸੇ ਵਿਅਕਤੀ ਵਿੱਚ ਇਸ ਬਿਮਾਰੀ ਦੇ ਉਪਰੋਕਤ ਲੱਛਣ ਵੇਖੇ ਜਾਂਦੇ ਹਨ ਤਾਂ ਉਸ ਨੂੰ ਇੱਕਲੇ ਰੱਖਿਆ ਜਾਣਾ ਚਾਹੀਦਾ ਹੈ ਅਤੇ ਤੁਰੰਤ ਹੀ ਨੇੜੇ ਦੇ ਸਿਹਤ ਕੇਦਰ ਵਿੱਚ ਲਿਜਾਣਾ ਚਾਹੀਦਾ ਹੈ।
ਇਸ ਮੌਕੇ ਐਸ.ਡੀ.ਐਮ ਵਰਿੰਦਰਪਾਲ ਸਿੰਘ ਬਾਜਵਾ ਵੱਲੋ ਸੀ.ਐਚ.ਸੀ. ਕਾਲਾ ਸੰਘਿਆ ਵਿਖੇ ਆਈਸੋਲੇਸ਼ਨ ਵਾਰਡ ਦਾ ਨਿਰੀਖਣ ਕੀਤਾ ਅਤੇ ਕਰੋਨਾ ਵਾਇਰਸ ਨਾਲ ਨਿਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media