ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਦੀ ਨਾਮਵਰ ਲੋਕ ਚੇਤਨਾ ਅਤੇ ਔਰਤਾਂ ਦੇ ਰੁਜ਼ਗਾਰ ਤੇ ਹੱਕਾਂ ਲਈ ਹਮੇਸ਼ਾਂ ਕੰਮ ਕਰਨ ਵਾਲੀ
ਸੰਸਥਾ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਵਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ ‘ਤੇ ਲੌਂਗੋਵਾਲ ਦੀ ਜੰਮਪਲ ਹੋਣਹਾਰ ਧੀ ਅਨੂਬਾ ਜ਼ਿੰਦਲ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ, ਜਿਸ ਦੀ ਚੋਣ ਤਿੰਨ ਸੂਬਿਆਂ ਚ ਬਤੌਰ ਜੱਜ ਹੋ ਚੁੱਕੀ ਹੈ।ਪ੍ਰੋ. ਮਨੋਜ ਕੁਮਾਰ ਨੇ ਦੱਸਿਆ ਕਿ ਅਨੂਬਾ ਹੋਰਨਾਂ ਲੜਕੀਆਂ ਲਈ ਪ੍ਰਰੇਨਾ ਸਰੋਤ ਹੈ।
ਉਨਾਂ ਕਿਹਾ ਕਿ ਇਸ ਸਮਾਗਮ ਦੋਰਾਨ ਪੰਜਾਬ ਵਿੱਚੋਂ 5 ਵਿਸ਼ੇਸ਼ ਨਾਮਣਾ ਖੱਟਣ ਵਾਲੀਆਂ ਔਰਤਾਂ, 80 ਸਾਲ ਤੋਂ ਵਧੇਰੇ ਉਮਰ ਦੀਆਂ ਬਜੁਰਗ ਔਰਤਾਂ ਅਤੇ 30 ਵੱਖ-ਵੱਖ ਖੇਤਰਾਂ ‘ਚ ਨਾਮਨਾ ਖੱਟਣ ਵਾਲੀਆਂ ਲੜਕੀਆਂ ਨੂੰ ਨੂੰ ਵੀ ਸਨਮਾਨ ਪੱਤਰ ਪੱਤਰ ਦਿੱਤੇ ਜਾਣਗੇ।ਸਵੈ ਰੁਜ਼ਗਾਰ ਲਈ 50 ਲੜਕੀਆਂ ਨੂੰ ਸਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media