ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਤੋਂ ਸਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ , ਕੇਂਦਰੀ ਵਿਦਿਆਲਾ ਅਤੇ ਏਸ਼ੀਆ ਦੀ ਸਭ ਤੋਂ
ਵੱਡੀ ਤਕਨੀਕੀ ਡੀਮਡ ਯੂਨੀਵਰਸਿਟੀ ਸਲਾਈਟ ਨੂੰ ਜਾਣ ਵਾਲੀ ਸੜਕ ਦੀ ਹਾਲਤ ਨਰਕ ਦਾ ਰੂਪ ਧਾਰ ਚੁੱਕੀ ਹੈ।ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਸਵਿੰਦਰ ਸੋਮਾ ਸਲਾਈਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਜੁਝਾਰ ਲੌਂਗੋਵਾਲ ਅਤੇ ਸਕੱਤਰ ਜਗਦੀਸ਼ ਚੰਦ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਦੇ ਬਲਵੀਰ ਚੰਦ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਦੇ ਪਰਵਿੰਦਰ ਸਿੰਘ ਦੇਸ਼ ਭਗਤ ਯਾਦਗਾਰ ਕਮੇਟੀ ਦੇ ਅਨਿਲ ਸ਼ਰਮਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੌਂਗੋਵਾਲ ਨੇ ਸਾਂਝੇ ਬਿਆਨ ਵਿੱਚ ਮੰਗ ਕੀਤੀ ਹੈ ਕਿ ਇਸ ਸੜਕ ਨੂੰ ਤੁਰੰਤ ਬਣਾਇਆ ਜਾਵੇ, ਨਹੀਂ ਤਾਂ ਵੱਖ-ਵੱਖ ਜਥੇਬੰਦੀਆਂ ਇਸ ਸੜਕ ਦੇ ਨਿਰਮਾਣ ਲਈ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ।
ਉਨਾਂ ਕਿਹਾ ਕਿ ਪਿਛਲੇ ਤਿੰਨ ਸਾਲ ਤੋਂ ਖਰਾਬ ਹੋਈ ਇਸ ਸੜਕ ਤੋਂ ਇਲਾਕਾ ਵਾਸੀਆਂ, ਰਾਹਗੀਰਾਂ ਤੇ ਵਿਦਿਆਰਥੀਆਂ ਦਾ ਲੰਘਣਾ ਮੁਹਾਲ ਬਣਿਆ ਹੋਇਆ ਹੈ।ਮੀਂਹ ਪੈਣ ਨਾਲ ਸੜਖ ਦੇ ਖੱਡੇ ਪਾਣੀ ਭਰਨ ਨਾਲ ਹਾਦਸਿਆਂ ਦਾ ਕਾਰਣ ਬਣਦੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media